BREAKING .. ਗੜ੍ਹਦੀਵਾਲਾ ਖੇਤਰ ਦੇ ਪਿੰਡ ਰਾਜੂ ਦਵਾਖਰੀ ਦੇ ਕਲਦੀਪ ਸਿੰਘ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ‘ਚ ਸ਼ਹੀਦ

ਗੜਦੀਵਾਲਾ 1 ਅਕਤੂਬਰ (ਚੌਧਰੀ /ਪ੍ਰਦੀਪ ਕੁਮਾਰ ) : ਜਿਲਾ ਹੁਸ਼ਿਆਰਪੁਰ ਦੇ ਖੇਤਰ ਗੜ੍ਹਦੀਵਾਲਾ ਦੇ ਪਿੰਡ ਰਾਜੂ ਦਵਾਖਰੀ ਦੇ ਫੌਜੀ ਜਵਾਬ ਕੁਲਦੀਪ ਸਿੰਘ(40) ਦੀ ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ਚ ਕੰਟਰੋਲ ਲਾਈਨ ਪਾਰ ਪਾਕਿਸਤਾਨ ਫੌਜੀਆਂ ਵਲੋਂ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਦੌਰਾਨ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਸਮੇਤ ਇਕ ਹੋਰ ਫੌਜੀ ਜਵਾਨ ਸ਼ਹੀਦ ਅਤੇ ਚਾਰ ਜਖਮੀ ਹੋਏ ਹਨ। ਜਿਵੇਂ ਹੀ ਅੱਜ ਕੁਲਦੀਪ ਸਿੰਘ ਦੇ ਸ਼ਹੀਦ ਹੋਣ ਦੀ ਖਬਰ ਪਿੰਡ ਰਾਜੂ ਦਵਾਖਰੀ ਪਹੁੰਚੀ ਤਿਉਂ ਹੀ ਪਰਿਵਾਰ ਅਤੇ ਖੇਤਰ ਵਿਚ ਸ਼ੋਕ ਦੀ ਲਹਿਰ ਦੌੜ ਗਈ।

Related posts

Leave a Reply