BREAKING NEWS: ਕੈਪਟਨ ਅਮਰਿੰਦਰ ਸਿੰਘ ਦਾ ਤਖਤਾ ਪਲਟਣ ਦੀ ਤਿਆਰੀ ! ਸੋਨੀਆ ਗਾਂਧੀ ਨੂੰ ਸੱਤ ਮੰਤਰੀ ਅੱਜ ਦੇ ਸਕਦੇ ਹਨ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਦੀਆਂ ਬਾਗੀ ਸੁਰਾਂ ਮੁਗਰੋਂ ਹੁਣ ਕਈ ਕਾਂਗਰਸੀ ਮੰਤਰੀ ਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਡਟ ਗਏ ਹਨ। 

ਖ਼ਬਰ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ  ਕਈ ਮੰਤਰੀ ਤੇ 32 ਕਾਂਗਰਸੀ ਵਿਧਾਇਕਾਂ ਦੀ ਖਾਸ ਮੀਟਿੰਗ ਹੋਈ ਹੈ। ਇਸ ਦੇ ਨਾਲ ਹੀ ਕੈਪਟਨ ਵਿਰੁੱਧ ਕਾਂਗਰਸ ਦਾ ਧੜਾ ਅੱਜ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਜਾਵੇਗਾ।

ਖ਼ਬਰ ਇਹ ਵੀ ਹੈ ਕਿ ਪੰਜ ਤੋਂ ਸੱਤ ਮੰਤਰੀ ਅਸਤੀਫ਼ਾ ਵੀ ਦੇ ਸਕਦੇ ਹਨ। ਇਹ ਮੰਤਰੀ ਅੱਜ ਸੋਨੀਆ ਗਾਂਧੀ ਨੂੰ ਮਿਲਣ ਜਾਣਗੇ। ਇਨ੍ਹਾਂ ਮੰਤਰੀਆਂ ‘ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ ਤੇ ਜਨਰਲ ਸਕੱਤਰ ਪ੍ਰਗਟ ਸਿੰਘ ਦਾ ਨਾਂ ਸਾਹਮਣੇ ਆਇਆ ਹੈ ਜਿਨ੍ਹਾਂ ਦੇ ਦਿੱਲੀ ਦੌਰੇ ਦੀ ਚਰਚਾ ਹੋ ਰਹੀ ਹੈ।

ਦੱਸ ਦਈਏ ਕਿ ਬਾਗੀ ਕਾਂਗਰਸੀ ਲੀਡਰਾਂ ਦੀ ਮੀਟਿੰਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਈ ਮੰਤਰੀ ਤੇ ਵਿਧਾਇਕ ਸ਼ਾਮਲ ਸੀ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿੱਚ ਇਹ ਬੈਠਕ ਕੀਤੀ ਗਈ ਹੈ।

 

Related posts

Leave a Reply