ਚੰਡੀਗੜ੍ਹ: ਹਰਿਆਣਾ ਦੇ ਕਰਨਾਲ ਵਿੱਚ 28 ਅਗਸਤ ਨੂੰ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਤੇ ਕੱਲ ਮੁਜ਼ੱਫਰਨਗਰ ਚ ਐਲਾਨ ਕੀਤਾ ਗਿਆ ਸੀ ਕਿ 7 ਸਤੰਬਰ ਨੂੰ ਕਿਸਾਨ ਜੱਥੇਬੰਦੀਆਂ ਡੀਸੀ ਦਫਤਰ ਦਾ ਘਿਰਾਓ ਕਰਨਗੀਆਂ ।
ਕਰਨਾਲ ਦੇ ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਦੇ ਹੁਕਮ ਤੇ ਕਿਸਾਨਾਂ ‘ਤੇ 28 ਅਗਸਤ ਨੂੰ ਹੋਏ ਲਾਠੀਚਾਰਜ ਦੇ ਵਿਰੁੱਧ ਮਿੰਨੀ ਸਕੱਤਰੇਤ ਦੇ ਕਿਸਾਨਾਂ ਦੇ ਪ੍ਰਸਤਾਵਿਤ ਘੇਰਾਓ ਦੇ ਮੱਦੇਨਜ਼ਰ ਮੰਗਲਵਾਰ ਨੂੰ ਸੀਆਰਪੀਸੀ ਦੀ ਧਾਰਾ 144 ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਬਾਵਜੂਦ ਵੀ ਕਿਸਾਨ ਨੇਤਾ ਗੁਰਨਾਮ ਸਿੰਘ ਚੜੂੰਨੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਸਾਨਾਂ ਨੂੰ ਨਵੀਂ ਅਨਾਜ ਮੰਡੀ ਕਰਨਾਲ ਵਿੱਚ 10 ਵਜੇ ਸਵੇਰੇ ਇਕੱਠੇ ਹੋਣ ਲਈ ਕਿਹਾ ਹੈ। ਜਿਸਦੇ ਚਲਦੇ ਹਰਿਆਣਾ ਪੁਲਿਸ ਤੇ ਕਿਸਾਨਾਂ ਦਰਮਿਆਨ ਇਕ ਵਾਰ ਫਿਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp