BREAKING NEWS: ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਸਫ਼ਲਤਾ: 48 ਘੰਟਿਆਂ ਚ ਗੜ੍ਹਦੀਵਾਲਾ ਚ ਹੋਏ ਗੀਪਾ ਕਤਲ ਕੇਸ ਦੀ ਗੁੱਥੀ ਸੁਲਝਾਈ September 4, 2021September 4, 2021 Adesh Parminder Singh ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਸਫ਼ਲਤਾ: 48 ਘੰਟਿਆਂ ਚ ਗੜ੍ਹਦੀਵਾਲਾ ਚ ਹੋਏ ਗੀਪਾ ਕਤਲ ਕੇਸ ਦੀ ਗੁੱਥੀ ਸੁਲਝਾਈਗੜ੍ਹਦੀਵਾਲਾ / ਹੁਸ਼ਿਆਰਪੁਰ (ਆਦੇਸ਼ ) ਗੜ੍ਹਦੀਵਾਲਾ ਵਿੱਚ ਬੀਤੇ ਦਿਨ ਗੁਰਦੀਪ ਸਿੰਘ ਗੀਪਾ ਦੇ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਨੇ ਛਾਪੇ ਮਾਰ ਕੇ ਗ੍ਰਿਫਤਾਰ ਕੀਤਾ ਹੈ। ਐਸਐਸਪੀ ਹੁਸ਼ਿਆਰਪੁਰ ਅਵਨੀਤ ਕੌਂਡਲ ਦੇ ਆਦੇਸ਼ਾਂ ਤੇ, ਐਸਪੀਡੀ ਰਵਿੰਦਰਪਾਲ ਸਿੰਘ ਸੰਧੂ ਦੁਆਰਾ ਗਠਿਤ ਇੱਕ ਵਿਸ਼ੇਸ਼ ਟੀਮ ਨੇ ਕਤਲ ਤੋਂ ਬਾਅਦ ਫਰਾਰ ਹੋਣ ਦੇ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਕਈ ਟੀਮਾਂ ਦਾ ਗਠਨ ਕੀਤਾ ਸੀ.ਇਸ ਦੌਰਾਨ ਐਸਪੀਡੀ ਰਵਿੰਦਰਪਾਲ ਸਿੰਘ ਸੰਧੂ ਨੂੰ ਜਾਣਕਾਰੀ ਮਿਲੀ ਕਿ ਕਾਤਲ ਦਿੱਲੀ ਅਤੇ ਜਲੰਧਰ ਵਿੱਚ ਹਨ , ਜਿਸ ਤੇ ਓਹਨਾ ਦੇ ਹੁਕਮਾਂ ਤੇ ਪੁਲਿਸ ਨੇ ਤੁਰੰਤ ਛਾਪਾ ਮਾਰਿਆ ਅਤੇ ਕਤਲ ਦੇ ਦੋ ਮੁੱਖ ਦੋਸ਼ੀਆਂ ਨੂੰ ਉਥੋਂ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਜਸਕਰਨ ਸਿੰਘ ਵਾਸੀ ਗੜ੍ਹਦੀਵਾਲਾ , ਹਰਦੀਪ ਉਰਫ਼ ਲਾਡੀ ਵਾਸੀ ਟਾਂਡਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਫੜੇ ਗਏ ਦੋਸ਼ੀਆਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੀਪਾ ਨਾਲ ਝਗੜਾ ਹੋਇਆ ਸੀ, ਰੰਜਿਸ਼ ਕਾਰਣ ਉਨ੍ਹਾਂ ਨੇ ਉਸਦੀ ਹੱਤਿਆ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਗੜ੍ਹਦੀਵਾਲਾ ਇਲਾਕੇ ਵਿੱਚ ਇੱਕ ਮੋਟਰਸਾਈਕਲ ਸਵਾਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਸੀ।ਪ੍ਰੈਸ ਕਾਨਫ਼ਰੰਸ ਦੌਰਾਨ ਡੀ ਐੱਸ ਪੀ ਟਾਂਡਾ ਰਾਜ ਕੁਮਾਰ ਅਤੇ ਇੰਸਪੈਕਟਰ ਸ਼ਿਵ ਕੁਮਾਰ ਤੋਂ ਅਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...