BREAKING..ਸਨੀਵਾਰ ਨੂੰ 80 ਹੋਰ ਲੋਕ ਆਏ ਕੋਰੋਨਾ ਦੀ ਮਾਰ ਹੇਠ


ਜਿਲਾ ਪਠਾਨਕੋਟ ਵਿੱਚ ਕੁੱਲ 3388 ਕਰੋਨਾ ਪਾਜੀਟਿਵ, 2372 ਲੋਕ ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 951

ਸ਼ਨੀਵਾਰ ਨੂੰ ਜਿਲੇੇ ਵਿੱਚ 3 ਹੋਰ ਕਰੋਨਾ ਪਾਜੀਟਿਵ ਦੀ ਹੋਈ ਮੋਤ, ਕਰੋਨਾ ਪਾਜੀਟਿਵ ਨਾਲ ਮਰਨ ਵਾਲਿਆਂ ਦੀ ਸੰਖਿਆ ਹੋਈ 65

 ਲੋਕ ਜਾਗਰੁਕ ਹੋਣ ਤੱਦ ਹੀ ਸਰਕਾਰ ਦੇ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਪੂਰਾ ਅਤੇ ਕੋਰੋਨਾ ਮੁਕਤ ਬਣੇਗਾ ਜਿਲ੍ਹਾ ਪਠਾਨਕੋਟ

ਪਠਾਨਕੋਟ,26 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )– ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਨੂੰ 80 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 100 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਸਨੀਵਾਰ ਨੂੰ 3 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 65 ਹੋ ਗਈ ਹੈ।

ਉਨਾਂ ਕਿਹਾ ਕਿ  ਕਰੋਨਾ ਵਾਈਰਸ ਤੋਂ ਜਿਲਾ ਪਠਾਨਕੋਟ ਨੂੰ ਪੂਰੀ ਤਰ੍ਹਾਂ ਮੁਕਤ ਕਰਨ ਲਈ ਲੋਕਾਂ ਦਾ ਜਾਗਰੁਕ ਹੋਣਾ ਬਹੁਤ ਹੀ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਤੱਦ ਹੀ ਪੂਰਾ ਕੀਤਾ ਜਾ ਸਕਦਾ ਹੈ ਅਗਰ ਲੋਕ ਜਾਗਰੁਕ ਹੋਣ, ਉਨ੍ਹਾਂ ਕਿਹਾ ਕਿ ਅਗਰ ਅਸੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਜਿਲ੍ਹਾ ਰੋਜ਼ਗਾਰ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇਗਾ।

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 3388 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ।ਵਿੱਚੋਂ 2372 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 951 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 65 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Related posts

Leave a Reply