BREAKING..ਬੀਤ ਇਲਾਕੇ ਦੇ ਪਿੰਡ ਕੋਟ ਦੇ ਛੱਪੜ ‘ਚੋਂ ਨੌਜਵਾਨ ਦੀ ਮਿਲੀ ਲਾਸ਼

ਗੜਸ਼ੰਕਰ (ਅਸ਼ਵਨੀ ਸ਼ਰਮਾ) : ਸਥਾਨਕ ਸ਼ਹਿਰ ਤੋਂ ਨਜਦੀਕ ਪੈਂਦੇ ਪਿੰਡ ਕੋਟ ਦੇ ਛੱਪੜ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੇ ਪੁਲਿਸ ਚੌਕੀ ਬੀਣੇਵਾਲ ਬੀਤ ਦੇ ਏਐਸਆਈ ਜਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਗੋਤਾਖੋਰਾਂ ਦੀ ਸਹਾਇਤਾ ਨਾਲ ਲਾਸ਼ ਛੱਪੜ ਵਿੱਚੋਂ ਬਾਹਰ ਕੱਢੀ। ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਦੀ ਪਹਿਚਾਣ ਨੀਰਜ ਸੋਹਲ (26) ਪੁੱਤਰ ਸੁਭਾਸ਼ ਚੰਦਰ ਵਾਸੀ ਬੀਣੇਵਾਲ ਬੀਤ ਵਜੋਂ ਹੋਈ ਅਤੇ ਲਾਸ਼ ਸਿਵਲ ਹਸਪਤਾਲ ਗੜਸ਼ੰਕਰ ਵਿਖੇ ਰੱਖ ਦਿੱਤੀ ਗਈ ਹੈ। 

Related posts

Leave a Reply