BREAKING..ਦਸੂਹਾ ‘ਚ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਟੱਰਕ ਡਰਾਈਵਰ ਕਾਬੂ

ਦਸੂਹਾ 6 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਸਬੰਧ ਵਿੱਚ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ,ਉਪ ਕਪਤਾਨ ਪੁਲਿਸ,ਸਬ ਡਵੀਜਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ.ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਐਸ.ਆਈ.ਤਰਸੇਮ ਸਿੰਘ ਥਾਣਾ ਦਸੂਹਾ ਵੱਲੋਂ ਜੀ.ਟੀ .ਰੋਡ ਅੱਡਾ ਗਰਨਾ ਸਾਹਿਬ ਵਿਖੇ ਟਰੱਕ ਨੰਬਰ ਪੀ ਬੀ .07-ਏ ਐਲ-4781 ਨੂੰ ਸ਼ੱਕ ਦੀ ਬਿਨ੍ਹਾਂ ਤੇ ਰੋਕ ਕੇ ਤਲਾਸ਼ੀ ਕਰਨ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਤਰਸੇਮ ਸਿੰਘ ਵਾਸੀ ਇੰਦੋਰਾ ਥਾਣਾ ਇੰਦੋਰਾ ਜਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ) ਦੇ ਕਬਜੇ ਵਿੱਚੋਂ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁਕੱਦਮਾਂ ਨੰਬਰ 54 ਮਿਤੀ 06/04/2021 ਜੁਰਮ 15-61-85 ਐਨ ਡੀ ਪੀ ਐਸ ਐਕਟ ਅਧੀਨ ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਮੁਕੱਦਮਾ ਦੇ ਆਰੋਪੀ ਸੁਖਵਿੰਦਰ ਸਿੰਘ ਉਰਫ ਸੁੱਖਾ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਸਬੰਧੀ ਮਨੀਸ਼ ਕੁਮਾਰ, ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

Related posts

Leave a Reply