BREAKING : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ April 13, 2020April 13, 2020 Adesh Parminder Singh I wish all a very Happy Vaisakhi. This day marks the celebration of the harvest and the establishment of the Khalsa. Today let us all do #ArdasAt11 for Sarbat Da Bhala. #VaisakhiAtHome ਚੰਡੀਗੜ•, 13 ਅਪਰੈਲ (CANADIAN DOABA TIMES)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ•ਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ”ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ•ਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ•ਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ•ਾਂ ਲੱਖਾਂ ਕਰਮਚਾਰੀ ਉਨ•ਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ। ਉਨ•ਾਂ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਿਹਤ, ਸਫਾਈ ਕਰਮਚਾਰੀਆਂ, ਪੁਲਿਸ, ਮਾਲ ਵਿਭਾਗ, ਧਾਰਮਿਕ ਸੰਸਥਾਵਾਂ, ਐਨ.ਜੀ.ਓਜ਼ ਸਣੇ ਇਸ ਸੰਕਟ ਵਿੱਚ ਸੰਘਰਸ਼ ਕਰ ਰਹੇ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ ਜਿਹੜੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਫਰੰਟਲਾਈਨ ‘ਤੇ ਕੰਮ ਕਰ ਰਹੇ ਹਨ। ਉਨ•ਾਂ ਐਸ.ਐਸ.ਪੀਜ਼ ਅਤੇ ਡੀ.ਸੀਜ਼ ਦਾ ਵੀ ਧੰਨਵਾਦ ਕੀਤਾ ਜਿਹੜੇ ਸਾਰੀ ਸਥਿਤੀ ਦਾ ਪ੍ਰਬੰਧਨ ਪੂਰੀ ਕਾਰਜਕੁਸ਼ਲਤਾ ਨਾਲ ਕਰ ਰਹੇ ਹਨ ਅਤੇ ਉਨ•ਾਂ ‘ਤੇ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਇਸੇ ਤਰ•ਾਂ ਤਨਦੇਹੀ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।ਵਿਸ਼ਵ ਵਿਆਪੀ ਕੋਵਿਡ ਸੰਕਟ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਲੌਕਡਾਊਨ ਅਤੇ ਕਰਫਿਊ ਕਾਰਨ ਪੰਜਾਬ ਅਤੇ ਭਾਰਤ ਦੀ ਸਥਿਤੀ ਤੁਲਨਾਤਮਕ ਤੌਰ ‘ਤੇ ਬਿਹਤਰ ਹੈ। ਉਨ•ਾਂ ਕਿਹਾ ਕਿ ਹਰ ਕਿਸੇ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਨਿਰਾਸ਼ਾ ਦੇ ਬਾਵਜੂਦ ਇਨ•ਾਂ ਸਖਤ ਅਤੇ ਮੁਸ਼ਕਲ ਉਪਾਵਾਂ ਨੂੰ ਜਾਰੀ ਰੱਖਣਾ ਮਹੱਤਵਪੂਰਨ ਸੀ। ਅਜਿਹੀਆਂ ਸਖਤ ਬੰਦਸ਼ਾਂ ਨੂੰ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ•ਾਂ ਕਿਹਾ ਕਿ ਵੱਖ-ਵੱਖ ਅਧਿਐਨਾਂ/ਖੋਜ ਪੱਤਰਾਂ/ਮਾਡਲਾਂ/ਮਾਹਿਰਾਂ ਦੀ ਰਾਏ ਵਿੱਚ ਇਹੋ ਕਿਹਾ ਗਿਆ ਹੈ ਕਿ ਜੇ ਲੌਕਡਾਊਨ ਆਉਣ ਵਾਲੇ ਦਿਨਾਂ ਵਿੱਚ ਲਾਗੂ ਨਹੀਂ ਰੱਖਦੇ ਤਾਂ ਸਥਿਤੀ ਕੰਟਰੋਲ ਤੋਂ ਬਾਹਰ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਲੌਕਡਾਊਨ/ਏਕਾਂਤਵਾਸ ਦੀ ਅਣਹੋਂਦ ਵਿੱਚ ਇਨ•ਾਂ ਮਾਹਿਰਾਂ ਆਦਿ ਦੀ ਰਾਏ ਵਿੱਚ ਜੋ ਅੰਕੜੇ ਪ੍ਰਸਤਾਵਿਤ ਕੀਤੇ ਜਾ ਰਹੇ ਹਨ, ਉਹ ਬਹੁਤ ਡਰਾਉਣੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਲੌਕਡਾਊਨ ਦੇ ਸ਼ੁਰੂ ਵਿੱਚ ਸਪਲਾਈ ਚੇਨ ਨੂੰ ਲੈ ਕੇ ਕੁਝ ਮੁਸ਼ਕਲਾਂ ਆਈਆਂ ਸਨ ਪਰ ਹੁਣ ਹਾਲਾਤ ਲੀਹ ‘ਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿਚ ਹੋਰ ਸੁਧਾਰ ਹੋਵੇਗਾ। ਉਨ••ਾਂ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਉਨ••ਾਂ ਦੀ ਸਰਕਾਰ ਸੂਬੇ ਦੇ ਹਰੇਕ ਵਿਅਕਤੀ ਦੇ ਨਾਲ ਖੜ••ੀ ਹੈ। ਉਨ••ਾਂ ਪਰਵਾਸੀ ਮਜ਼ਦੂਰਾਂ ਅਤੇ ਹੋਰ ਗਰੀਬ/ਲੋੜਵੰਦ ਲੋਕਾਂ ਨਾਲ ਵਾਅਦਾ ਕੀਤਾ ਕਿ ਉਨ••ਾਂ ਦੀ ਸਰਕਾਰ ਸਾਰਿਆਂ ਦਾ ਲਗਾਤਾਰ ਖਿਆਲ ਰੱਖੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ ਸੰਕਟ ਖ਼ਤਮ ਹੋਣ ਤੱਕ ਉਨ••ਾਂ ਵਿੱਚੋਂ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਣਕ ਦੀ ਵਾਢੀ ਜੋ ਕਿ 15 ਅਪਰੈਲ ਨੂੰ ਸ਼ੁਰੂ ਹੋਣ ਜਾ ਰਹੀ ਹੈ, ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਆਪਣੀ ਸਰਕਾਰ ਦੇ ਹੁਣ ਦੇ ਅਤੇ ਪਿਛਲੇ ਕਾਰਜਕਾਲ ਦੇ ਟਰੈਕ ਰਿਕਾਰਡ ਦੀ ਤਰਜ਼ ‘ਤੇ ਇੱਕ ਹੋਰ ਨਿਰਵਿਘਨ ਖਰੀਦ ਸੀਜ਼ਨ ਦਾ ਵਾਅਦਾ ਕੀਤਾ।ਅੱਗੇ ਜਾਣ ਵਾਲੇ ਰਾਸਤੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ/ਲੌਕਡਾਊਨ ਵਿੱਚੋਂ ਬਾਹਰ ਆਉਣ ਦੀ ਰਣਨੀਤੀ ਉਲੀਕਣ ਲਈ ਬਣਾਈ ਗਈ ਟਾਸਕ ਫੋਰਸ ਆਪਣੀ ਰਿਪੋਰਟ 10 ਦਿਨਾਂ ਦੇ ਅੰਦਰ ਪੇਸ਼ ਕਰੇਗੀ ਅਤੇ ਉਚ ਤਾਕਤੀ ਕਮੇਟੀ ਜਿਸ ਦੇ ਮੁਖੀ ਇੱਕ ਉੱਘੇ ਵਿੱਤ ਮਾਹਰ ਹੋਣਗੇ, ਕੋਵਿਡ-19 ਸੰਕਟ ਟਲਣ ਤੋਂ ਬਾਅਦ ਸੂਬੇ ਦੀ ਅਰਥ ਵਿਵਸਥਾ ਅਤੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਦੇ ਢੰਗ-ਤਰੀਕਿਆਂ ‘ਤੇ ਕੰਮ ਕਰੇਗੀ।—— Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...