BTL : ਵਿਧਾਇਕ ਲਾਡੀ ਨੇ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਸੂਬਾ ਸਰਕਾਰ ਦੀ ਰਾਹਤ ਸਮੱਗਰੀ ਵੰਡਣ ਦੀ ਸ਼ੁਰੂਆਤ ਕੀਤੀ

ਵਿਧਾਇਕ ਲਾਡੀ ਨੇ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਸੂਬਾ ਸਰਕਾਰ ਦੀ ਰਾਹਤ ਸਮੱਗਰੀ ਵੰਡਣ ਦੀ ਸ਼ੁਰੂਆਤ ਕੀਤੀ

 
ਬਟਾਲਾ  ਸ੍ਰੀ ਹਰਗੋਬਿੰਦਪੁਰ (  ਅਵਿਨਾਸ਼  , ਸੰਜੀਵ ਨੲੀਅਰ ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਜਿਨ੍ਹਾਂ ਦੇ ਸਮਾਰਟ ਕਾਰਡ ਬਣੇ ਹੋਏ ਹਨ ਉਨ੍ਹਾਂ ਨੂੰ 15 ਕਿਲੋ ਕਣਕ ਪ੍ਰੀਤ ਜੀਅ ਅਤੇ 3 ਕਿਲੋ ਦਾਲ ਪ੍ਰਤੀ ਜੀਅ ਮੁਫ਼ਤ ਦਿਤੀ ਜਾ ਰਹੀ ਹੈ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਪੰਜਾਬ ਸਰਕਾਰ ਦੀ ਇਸ ਰਾਹਤ ਨੂੰ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਦੀ ਸ਼ੁਰੂਆਤ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਕੀਤੀ ਗਈ। ਸ੍ਰੀ ਹਰਗੋਬਿੰਦਪੁਰ ਦੇ 1200 ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਇਹ ਰਾਹਤ ਸਮੱਗਰੀ ਵੰਡੀ ਗਈ।
 
ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਸੂਬਾ ਵਾਸੀਆਂ ਨੂੰ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਥੇ ਕਰਫਿਊ ਦੌਰਾਨ ਗਰੀਬ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਾ ਆਵੇ ਉਸ ਲਈ ਮੁਫ਼ਤ ਰਾਸ਼ਨ ਦੀ ਵੰਡ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਮੁਫ਼ਤ ਕਣਕ ਤੇ ਦਾਲ ਵੰਡਣ ਦੀ ਸ਼ੁਰੂਆਤ ਅੱਜ ਸ੍ਰੀ ਹਰਗੋਬਿੰਦਪੁਰ ਸ਼ਹਿਰ ਤੋਂ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਹਲਕੇ ਦੇ ਹਰ ਪਿੰਡ ਵਿੱਚ ਵੀ ਇਹ ਰਾਸ਼ਨ ਵੰਡਿਆ ਜਾਵੇਗਾ।

Related posts

Leave a Reply