BUREAU RAJINDER RAJAN :.: ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਸੋਸਲ ਡਿਸਟੈਂਸ ਰੱਖਣ ਦੀ ਕੀਤੀ ਹਦਾਇਤ

RAJINDER RAJAN BUREAU CHIEF
ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਆੜ•ਤੀਆ ਨਾਲ ਕੀਤੀ ਮੀਟਿੰਗ
ਪਠਾਨਕੋਟ, 15 ਅਪ੍ਰੈਲ: ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਠਾਨਕੋਟ ਦੇ ਆੜ•ਤੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਸੁਖਵਿੰਦਰ ਸਿੰਘ ਡੀ.ਐਫ.ਐਸ.ਸੀ., ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅਧਿਕਾਰੀਆਂ ਅਤੇ ਆੜ•ਤੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿਚ ਸਫ਼ਾਈ ਅਤੇ ਸੋਸ਼ਲ ਡਿਸਟੈਂਸਿੰਗ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।ਉਨ•ਾਂ ਕਿਹਾ ਕਿ ਕਣਕ ਦੀ ਖ਼ਰੀਦ ਮੌਕੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ•ਾਂ ਦੱਸਿਆ ਕਿ ਕਣਕ ਇਸ ਵਾਰ ਕਣਕ ਦੀ ਸਰਕਾਰੀ ਖ਼ਰੀਦ ਲਈ ਵੱਧ ਤੋਂ ਵੱਧ ਨਮੀ ਦੀ ਮਾਤਰਾ 12 ਫ਼ੀਸਦੀ ਹੈ ।  ਉਨ•ਾਂ ਕਿਹਾ ਕਿ ਕਣਕ ਦੀ ਖ਼ਰੀਦ ਲਈ ਸਮੂਹ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ•ਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਜੋ ਉਨ•ਾਂ ਨੂੰ ਕਣਕ ਵੇਚਣ ਵਿਚ ਕਿਸੇ ਤਰ•ਾਂ ਦੀ ਦਿੱਕਤ ਨਾ ਆਵੇ, ਉਨ•ਾਂ ਕਿਸਾਨਾਂ ਨੂੰ ਵੀ ਕਣਕ ਦੀ ਖ਼ਰੀਦ ਮੌਕੇ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਖ਼ਿਆਲ ਰੱਖਣ ਦੀ ਅਪੀਲ ਵੀ ਕੀਤੀ।

Related posts

Leave a Reply