BUREAU SANJIV NAYAR, AVINASH : ਸਿਹਤ ਵਿਭਾਗ ਦੇ ਅਮਲੇ ਨੇ ਗੁੱਜਰ ਭਾਈਚਾਰੇ ਨੂੰ ਕੋਰੋਨਾ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ




ਬਟਾਲਾ, 15 ਅਪ੍ਰੈਲ (  ਸੰਜੀਵ. ਅਵਿਨਾਸ਼ ) ਕੋਰੋਨਾ ਵਾਇਰਸ ਦੇ ਇਲਾਜ ਲਈ ਜਿਥੇ ਸਿਹਤ ਵਿਭਾਗ ਦੇ ਡਾਕਟਰ ਅਤੇ ਹੋਰ ਸਿਹਤ ਅਮਲਾ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਉਥੇ ਸਿਹਤ ਵਿਭਾਗ ਦਾ ਪੈਰਾ ਮੈਡੀਕਲ ਸਟਾਫ ਪਿੰਡਾਂ-ਸ਼ਹਿਰਾਂ ਦੇ ਗਲੀ-ਮੁਹੱਲਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰ ਰਿਹਾ ਹੈ। ਇਸੇ ਜਾਗਰੂਕਤਾ ਮੁਹਿੰਮ ਤਹਿਤ ਪੀ.ਐੱਚ.ਸੀ. ਭੁੱਲਰ ਦੇ ਐੱਸ.ਐੱਮ.ਓ. ਡਾ. ਸੁਦੇਸ਼ ਭਗਤ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਜਤਿੰਦਰ ਸਿੰਘ, ਵਰਿੰਦਰਜੀਤ ਸਿੰਘ, ਹਰਪਾਲ ਸਿੰਘ, ਗੋਪਿੰਦਰ ਸਿੰਘ, ਭੁਪਿੰਦਰ ਸਿੰਘ ਵਲੋਂ ਪੀ.ਐੱਚ.ਸੀ. ਭੁੱਲਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਰਹਿ ਰਹੇ ਗੁੱਜਰ ਬਰਾਦਰੀ ਦੇ ਡੇਰਿਆਂ ਉੱਪਰ ਪਹੁੰਚ ਕੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ।ਇਸ ਮੌਕੇ ਪੁਲਿਸ ਇੰਸਪੈਕਟਰ ਹਰਿੰਦਰ ਸਿੰਘ ਵੀ ਉਨ੍ਹਾਂ ਨਾਲ ਹਾਜ਼ਰ ਸਨ।
ਇਸ ਮੌਕੇ ਹੈਲਥ ਇੰਸਪੈਕਟਰ ਵਰਿੰਦਰਜੀਤ ਸਿੰਘ ਨੇ ਗੁੱਜਰ ਭਾਈਚਾਰੇ ਦੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਘਰਾਂ ਵਿੱਚ ਹੀ ਰਿਹਾ ਜਾਵੇ ਅਤੇ ਬਾਹਰ ਜਾਂਦੇ ਸਮੇਂ ਘੱਟੋ-ਘੱਟ 2 ਮੀਟਰ ਦੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਬਾਰ-ਬਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਮੂੰਹ ਉੱਪਰ ਮਾਸਕ ਪਾਇਆ ਜਾਵੇ ਤਾਂ ਜੋ ਅਸੀਂ ਖੁਦ ਅਤੇ ਦੂਸਰਿਆਂ ਨੂੰ ਕੋਰੋਨਾ ਦੇ ਸੰਕਰਮਣ ਤੋਂ ਬਚਾ ਸਕੀਏ।
ਵਰਿੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਜੁਕਾਮ, ਬੁਖਾਰ, ਖੰਗ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਪਹੁੰਚ ਕੇ ਉਸਦਾ ਇਲਾਜ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤ ਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ ਇਸ ਲਈ ਸਾਰਿਆਂ ਨੂੰ ਚੌਕਸ ਤੇ ਜਾਗਰੂਕ ਹੋਣ ਦੀ ਲੋੜ ਹੈ

Related posts

Leave a Reply