BUREAU VIRDI : ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਨੂੰ ਮੰਡੀਆਂ ‘ਚ ਕਣਕ ਨੂੰ ਬਦਲਦੇ ਮੌਸਮ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ- DC ਵਰਿੰਦਰ ਕੁਮਾਰ ਸ਼ਰਮਾ

ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਨੂੰ ਮੰਡੀਆਂ ‘ਚ ਕਣਕ ਨੂੰ ਬਦਲਦੇ ਮੌਸਮ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ
* ਕਿਹਾ ਖ਼ਰੀਦਿਆ ਅਨਾਜ ਦੇਸ਼ ਦਾ ਖ਼ਜਾਨਾ, ਇਸ ਨੂੰ ਹਰ ਕੀਮਤ ‘ਤੇ ਖ਼ਰਾਬ ਹੋਣ ਤੋਂ ਬਚਾਇਆ ਜਾਵੇ
ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ ) –
   ਮੌਸਮ ਦੇ ਬਦਲੇ ਮਿਜ਼ਾਜ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਇਕ-ਇਕ ਕਣਕ ਦੇ ਦਾਣੇ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।
                ਖ਼ਰੀਦ ਏਜੰਸੀਆਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਜ਼ਿਲੇ ਵਿੱਚ ਮੌਸਮ ਦੀ ਖ਼ਰਾਬੀ ‘ਤੇ ਡਿਪਟੀ ਕਮਿਸ਼ਨਰ ਵਲੋਂ ਚਿੰਤਾ ਪ੍ਰਗਟਾਈ ਗਈ। ਉਨਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਚੱਲ ਰਹੀ ਹੈ ਪਰ ਸੋਨੇ ਰੰਗੀ ਫ਼ਸਲ ਦੀ ਸੰਭਾਲ ਲਈ ਜਰੂਰੀ ਉਪਰਾਲੇ ਕੀਤੇ ਜਾਣੇ ਤਾਂ ਜੋ ਇਹ ਖ਼ਰਾਬ ਨਾ ਹੋ ਸਕੇ।
                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਰੇ ਅਧਿਕਾਰੀਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਖ਼ਰੀਦੇ ਗਏ ਅਨਾਜ ਦੀ ਚੰਗੀ ਤਰਾਂ ਸੰਭਾਲ ਕੀਤੀ ਜਾਵੇ ਕਿਉਂਕਿ ਇਹ ਰਾਸ਼ਟਰੀ ਖਜ਼ਾਨਾ ਬਣ ਗਿਆ ਹੈ। ਉਨਾਂ ਕਿਹਾ ਕਿ ਚਾਲੂ ਰਬੀ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 5 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।
   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਪ੍ਰਸ਼ਾਸਨ ਵਲੋਂ 23015 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਸਮਾਜਿਕ ਦੂਰੀ ਦੇ ਨਿਯਮ ਨੂੰ ਬਣਾਈ ਰੱਖਣ ਲਈ 156 ਖ਼ਰੀਦ ਕੇਂਦਰ ਬਣਾਏ ਗਏ ਹਨ। ਉਨਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਮੰਡੀਆਂ ਵਿੱਚ ਕਣਕ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ।

Sandeep Singh Virdi          jalandhar  
98762-26010

Related posts

Leave a Reply