ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਂਣ ਦੀ ਅਪੀਲ : ਡਿਪਟੀ ਕਮਿਸ਼ਨਰ


ਪਠਾਨਕੋਟ, 16 ਦਸੰਬਰ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਿਲਾ ਪ੍ਰਠਾਨਕੋਟ ਦੇ ਸਾਰੇ ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਅਪੀਲ ਹੈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਂਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀ ਯੋਜਨਾ ਦੇ ਅਨੁਸਾਰ ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਮਿਲ ਸਕਣ ਅਤੇ ਕਰੋਬਾਰੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਅਨੁਸਾਰ ਵਰਕਰ ਮਿਲ ਸਕਣ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਜਿਿਲ਼ਾ ਰੋਜਗਾਰ ਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਦਾ ਰੀਵਿਓ ਕਰਨ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ।

ਮੀਟਿੰਗ ਵਿੱਚ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਗੁਰਮੇਲ ਸਿੰਘ ਜਿਲਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਅਫਸ਼ਰ, ਰਾਕੇਸ ਕੁਮਾਰ ਪਲੇਸਮੈਂਟ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ ਤੋਰ ਤੇ ਪੰਜਾਬ ਘਰ ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਚਲਾਇਆ ਜਾ ਰਿਹਾ ਹੈ। ਜਿਸ ਤੇ ਹਰੇਕ ਦੁਕਾਨਦਾਰ, ਸਾਪਿੰਗ ਮਾਲ, ਇੰਡਸਟ੍ਰੀਜ, ਕਾਰੋਬਾਰੀ ਅਤੇ ਹੋਰ ਸਾਰੇ ਅਦਾਰਿਆਂ ਵੱਲੋਂ ਰਜਿਸਟ੍ਰੇਸ਼ਨ ਕਰਨਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਪਰਾਲਾ ਹੈ ਕਿ ਜੋ ਨੋਜਵਾਨ ਬੇਰੋਜਗਾਰ ਹਨ ਉਨ੍ਹਾਂ ਨੂੰ ਉਨਾ ਨੋਜਵਾਨਾਂ ਦੀ ਯੋਗਤਾ ਦੇ ਅਧਾਰ ਤੇ ਨੋਕਰੀਆਂ ਪ੍ਰਦਾਨ ਕੀਤੀਆਂ ਜਾਣ ਅਤੇ ਜਿਨ੍ਹਾਂ ਕਾਰੋਬਾਰੀਆਂ ਨੂੰ ਭਵਿੱਖ ਵਿੱਚ ਵੀ ਕਿਸੇ ਤਰ੍ਹਾਂ ਦੇ ਵਰਕਰਜ਼ ਦੀ ਲੋੜ ਪੈਂਦੀ ਹੈ ਤਾਂ ਇਸ ਪੋਰਟਲ ਦੇ ਮਾਧਿਅਮ ਨਾਲ ਉਨ੍ਹਾਂ ਦੀ ਵਰਕਰ ਦੀ ਡਿਮਾਂਡ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਰਜਿਸਟ੍ਰੇਸ਼ਨ ਲਈ ਵਿਭਾਗ ਵੱਲੋਂ  www.pgrkam.com ‘ ਚਲਾਇਆ ਗਿਆ ਹੈ ਜਿਸ ਤੇ ਕੋਈ ਵੀ  ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ ਜਿਸ ਦਾ ਲਾਭ ਸਿੱਧੇ ਤੋਰ ਤੇ ਬੇਰੋਜਗਾਰ ਨੋਜਵਾਨਾਂ ਨੂੰ ਵੀ ਹੋਵੇਗਾ ਅਤੇ  ਉਨ੍ਹਾਂ ਨੂੰ ਰੋਜ਼ਗਾਰ ਸਬੰਧੀ ਸੂਚਨਾਂ ਮਿਲਦੀ ਰਹੇਗੀ । ਉਨ੍ਹਾਂ ਦੱਸਿਆ ਕਿ  ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਦੇ ਕਾਰੋਬਾਰ ਬਿਉਰੋ ਪਠਾਨਕੋਟ ਨਾਲ ਹੈਲਪਲਾਈਨ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

Leave a Reply