ਕੈਬਨਿਟ ਵਜ਼ੀਰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ


ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲਾ ਪੱਧਰੀ ਆਜ਼ਾਦੀ ਦਿਵਸ

ਮੁੱਖ ਮਹਿਮਾਨ ਸ. ਬਾਜਵਾ ਨੇ ਨਾਰੀ ਵੀਰਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਕੀਤਾ ਸਨਮਾਨਿਤ

ਕੋਵਿਡ-19 ਵਿਰੁੱਧ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ  ਵਾਲੀਆਂ ਸਖਸ਼ੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਗੁਰਦਾਸਪੁਰ,15ਅਗਸਤ (ਅਸ਼ਵਨੀ) :ਸ. ਤ੍ਰਿਪਤ ਰਜਿੰਦਰ ਸਿੰਘ  ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ,  ਡੇਅਰੀ ਵਿਕਾਸ ਵਿਭਾਗ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ  ਸਰਕਾਰ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ  ਸਟੇਡੀਅਮ ਵਿਖੇ ਮਨਾਏ ਗਏ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮੌਕੇ  ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ।

ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਸ੍ਰੀ ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਮੌਜੂਦ ਸਨ।

ਮੁੱਖ ਮਹਿਨਾਨ ਸ.ਬਾਜਵਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂਪਹਿਲਾਂ  ਸ਼ਹੀਦਾਂ ਦੀ ਗੈਲਰੀ, ਜਿਥੇ ਵੱਖ-ਵੱਖ ਸ਼ਹੀਦ ਹੋਏ ਸੂਰਬੀਰਾਂ ਦੀਆਂ  ਤਸਵੀਰਾਂ ਲਗਾਈਆਂ ਸਨ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਚੱਲਦਿਆਂ ਆਜ਼ਾਦੀ ਦਿਵਸ ਦੇ ਸਮੁੱਚੇ ਸਮਾਗਮ ਨੂੰ ਫੇਸਬੁੱਕ ਜਰੀਏ ਲਾਈਵ ਕੀਤਾ ਗਿਆ ਤਾਂ ਜੋ  ਜ਼ਿਲਾ ਵਾਸੀ ਘਰ ਬੈਠੇ ਅਜ਼ਾਦੀ ਦਿਹਾੜਾ ਦਾ ਸਮਾਗਮ ਦੇਖ ਸਕਣ।ਇਸ ਮੌਕੇ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ ਗਿਆ।

Related posts

Leave a Reply