ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਪੰਜਾਬ ਸਰਕਾਰ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਤ੍ਰਿਪਤ ਬਾਜਵਾ

ਬਟਾਲਾ, 31 ਅਗਸਤ (ਅਵਿਨਾਸ਼ ਸ਼ਰਮਾ/ ਸੰਜੀਵ ਨਈਅਰ ) – ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੀਤੀ ਸ਼ਾਮ ਬਟਾਲਾ ਸ਼ਹਿਰ ਵਿਖੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸੀਨੀਅਰ ਆਗੂ ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਸਿਕੰਦਰ  ਸਿੰਘ, ਰਾਜਾ ਗੁਰਬਖਸ਼ ਸਿੰਘ, ਰਾਜਵੀਰ ਮਠਾਰੂ, ਮਨਜੀਤ ਹੰਸਪਾਲ ਅਤੇ ਸੰਜੀਵ ਖੋਸਲਾ ਅਤੇ ਸ਼ਹਿਰ ਦੇ ਹੋਰ ਵੀ ਮੋਹਤਬਰ ਵਿਅਕਤੀ ਮੌਜੂਦ ਸਨ।

ਆਪਣੇ ਬਟਾਲਾ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਬਾਜਵਾ ਨੇ ਖਜ਼ੂਰੀ ਗੇਟ ਲਾਗੇ ਕੂੜੇ ਦੇ ਡੰਪ ਦਾ ਜਾਇਜਾ ਲਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਹਾਇਸ਼ੀ ਖੇਤਰ ਵਿਚਲੇ ਇਸ ਡੰਪ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜੋ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਤਹਿ ਸਮੇਂ ਅੰਦਰ ਪੂਰਾ ਕਰ ਲਿਆ ਜਾਵੇਗਾ। ਸ. ਬਾਜਵਾ ਨੇ ਸੰਤ ਫਰਾਂਸਿਸ ਸਕੂਲ ਨੇੜੇ ਬਣੇ ਹੰਸਲੀ ਪੁੱਲ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪੁੱਲ ਦੀ ਅਪਰੋਚ ਰੋਡ ਨੂੰ ਬਣਾ ਕੇ ਜਲਦ ਤੋਂ ਜਲਦ ਇਸਨੂੰ ਲੋਕ ਅਰਪਣ ਕੀਤਾ ਜਾਵੇ। ਸ. ਬਾਜਵਾ ਨੇ ਡਿਪਟੀ ਕਮਿਸ਼ਨਰ ਦੇ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ।

ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਏਨਾ ਵਿਕਾਸ ਕੀਤਾ ਹੈ ਜਿਨ੍ਹਾਂ ਕਈ ਦਹਾਕਿਆਂ ਵਿੱਚ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਟਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਨਾਲ ਸਬੰਧਤ ਸ਼ਹਿਰ ਹੈ ਅਤੇ ਸਰਕਾਰ ਵਲੋਂ ਇਸ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related posts

Leave a Reply