ਰਿਸ਼ਵਤ ਦੇ ਕੇਸ ਦੀ ਸੁਣਵਾਈ ਕਰਦੇ ਹੋਏ ਸੈਸ਼ਨ ਜੱਜ ਨੇ ਐਫਸੀਆਈ ਦੇ ਦੋ ਅਧਿਕਾਰੀਆਂ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ

ਸ੍ਰੀ ਮੁਕਤਸਰ ਸਾਹਿਬ : (CDT NEWS)

ਰਿਸ਼ਵਤ ਦੇ ਕੇਸ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਨੇ ਐਫਸੀਆਈ ਦੇ ਦੋ ਅਧਿਕਾਰੀਆਂ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ, ਉਨ੍ਹਾਂ ਨੂੰ 1 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਗਿਆ ਹੈ। ਦੱਸ ਦੇਈਏ ਕਿ 26 ਮਈ 2017 ਨੂੰ ਮੁਕਤਸਰ ਨਿਵਾਸੀ ਨਰਿੰਦਰ ਕੁਮਾਰ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਵਿਕਾਸ ਰਾਈਸ ਮਿੱਲ ’ਚ ਮੈਨੇਜਰ ਵਜੋਂ ਕੰਮ ਕਰ ਰਿਹਾ ਹਾਂ।


ਵਿਜੀਲੈਂਸ ਵਿਭਾਗ ਦੀ ਟੀਮ ਨੇ ਯੋਜਨਾ ਬਣਾਈ ਅਤੇ ਬਾਕੀ ਰਕਮ ਦਿੰਦੇ ਹੋਏ ਗਵਾਹਾਂ ਦੀ ਮੌਜੂਦਗੀ ’ਚ ਦੋਵਾਂ ਅਧਿਕਾਰੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ’ਚ ਵਧੀਕ ਸੈਸ਼ਨ ਜੱਜ ਅਮਿਤਾ ਸਿੰਘ ਨੇ ਦੋਵਾਂ ਮੁਲਜ਼ਮਾਂ ਨੂੰ ਧਾਰਾ 7 ਦੇ ਤਹਿਤ ਚਾਰ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਅਤੇ ਧਾਰਾ 13 (2) ਦੇ ਤਹਿਤ ਪੰਜ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਇਹ ਦੋਵੇਂ ਸਜ਼ਾਵਾਂ ਇੱਕੋ ਸਮੇਂ ਚੱਲਣਗੀਆਂ

Posted By. Jagmohan Singh

1000

Related posts

Leave a Reply