CANADIAN DOABA TIMES : ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਵਿਧਾਇਕ ਲਾਡੀ

ਕਿਸਾਨ ਭਰਾਵਾਂ ਦਾ ਇੱਕ ਇੱਕ ਕਣਕ ਦਾ ਦਾਣਾ ਖਰੀਦਿਆ ਜਾਵੇਗਾ ਤੇ
ਬਟਾਲ (ਸੰਜੀਵ ਨਈਅਰ , ਅਵਿਨਾਸ਼)
ਕਰੋਨਾ ਅਜਿਹੀ ਭਿਆਨਕ ਨਾਮੁਰਾਦ ਬਿਮਾਰੀ ਨੂੰ ਦੇਖਦੇ ਹੋਏ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੂਰੇ ਭਾਰਤ ਵਿੱਚ ਕਰਫਿਊ ਲਗਾ ਦਿੱਤਾ ਸੀ ਜੋ ਕਿ ਕਰਫੂੁਿੳੂ ਲਗਾਉਣ ਵਾਲਾ ਇਹ ਕਦਮ ਬਹੁਤ ਹੀ ਸ਼ਲਾਘਾ ਜੋ ਸੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੂਰੇ ਪੰਜਾਬ ਵਿੱਚ ਕਰਫਿਊ ਲਗਾ ਦਿੱਤਾ ਸੀ ਤੇ ਹਰ ਗਰੀਬ ਤੋਂ ਲੈ ਕੇਅਮੀਰ ਤੱਕ ਦਾ ਬਾਹਰ ਨਿਕਲਣਾ ਬੜਾ ਮੁਸ਼ਕਲ ਹੋ ਗਿਆ ਸੀ ਤੇ ਉਧਰੋਂ ਕਣਕ ਦੀ ਕਟਾਈ ਦਾ ਕੰਮ ਵੀ ਸ਼ੁਰੂ ਹੋਣ ਵਾਲਾ ਹੈ ਤੇ ਇਸ ਮੁਸ਼ਕਿਲ ਦੀ ਘੜੀ ਨੂੰ ਦੇਖਦੇ ਹੋਏ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਸਾਨ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਇੱਕ ਇੱਕ ਕਣਕ ਦਾ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨ ਵੀਰਾਂ ਨੂੰ ਮੰਡੀਆਂ ਵਿੱਚ ਖੱਜਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅੱਗੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੂਰੇ ਵਿਸ਼ਵ ਵਿੱਚ ਕਰੌਨਾ ਅਜਿਹੀ ਮਹਾਂਮਾਰੀ  ਫ਼ੈਲੀ ਹੋਈ ਹੈਇਸ ਨੂੰ ਮੱਧਿਆ ਰੱਖਦੇ ਹੋਏ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਤੇ ਮੰਡੀਆਂ ਵਿੱਚ ਰਸ ਨਾ ਪਾਇਆ ਜਾਵੇ ਤੇ ਇੱਕ ਦੂਜੇ ਤੋਂ ਇੱਕ ਮੀਟਰ ਦਾ ਫ਼ਾਸਲਾ ਰੱਖਿਆ ਜਾਵੇ ਅੱਗੇ ਉਨ੍ਹਾਂ ਕਿਹਾ ਕਿ ਡਿਸਟੈਂਥ ਰੱਖਣ ਨਾਲ ਹੀ ਕਰੋਨਾ ਅਜਿਹੀ ਨਾ ਮੁਰਾਦ ਭਿਆਨਕ ਬਿਮਾਰੀ ਦੀ ਚੱਲ ਰਹੀ ਚੈਨ  ਨੂੰ ਤੋੜਿਆ ਜਾ ਸਕਦਾ ਹੈ ਇਸ ਤੋਂ ਬਾਅਦ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕਿਸਾਨਾਂ ਦਾ ਪੈਸਾ  24 ਤੋਂ 48 ਘੰਟਿਆਂ ਵਿੱਚ ਕਿਸਾਨਾਂ ਦੇ ਅਕਾਊਂਟ ਵਿੱਚ ਚੱਲਾ ਜਾਹੇਗਾ ਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਨੰਬਰ ਤੇ ਸਿੱਧਾ ਵਾਸਤਾ ਕਰ ਸਕਦਾ ਹੈ ਇਸ ਤੋਂ ਬਾਅਦ ਜਦੋਂ ਕਿਸਾਨਾਂ ਦੀ ਕਣਕ ਦੀ  ਖਰੀਦਦਾਰੀ ਬਾਰੇ ਮਾਰਕੀਟ ਕਮੇਟੀ ਦੇ ਡਾਇਰੈਕਟਰ ਕਰਨ ਕਾਲੀਆ ਦੇ ਨਾਲ ਗੱਲ ਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਰਹਿਨਮਈ ਹੇਠ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਹੁਕਮਾਂ ਦੀ ਅਸੀਂ ਪਾਲਣਾ ਕਰਾਂਗੇ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ ਅੱਗੇ ਕਰਨ ਕਾਲੀਆ ਜੀ ਨੇ ਕਿਹਾ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਕਿਸਾਨ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਾਲੇ ਇਨਸਾਨ ਹਨ ਤੇ ਉਹ ਕਦੇ ਵੀ ਆਪਣੇ ਕਿਸਾਨ ਭਰਾਵਾਂ  ਦਾ  ਨੁਕਸਾਨ ਨਹੀਂ ਹੋਣ ਦੇਣਗ਼ੇ ਇਸ ਤੋਂ ਬਾਅਦ ਕਰਨ ਕਾਲੀਆ ਜੀ ਨੇ ਕਿਹਾ ਕਿ ਮੈਂ ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਰੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਤੇ ਮੰਡੀਆਂ ਵਿੱਚ ਰਸ ਨਾ ਪਾਉਣ

Related posts

Leave a Reply