CANADIAN DOABA TIMES : ਪੁਲਿਸ ਵਲੋਂ ਮਾਸਕ ਨਾ ਪਹਿਨਣ ਵਾਲੇ ਦੋ ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ April 12, 2020April 12, 2020 Adesh Parminder Singh * ਤਿੰਨ ਹੋਰ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ‘ਤੇ ਗ੍ਰਿਫ਼ਤਾਰਜਲੰਧਰ – (ਸੰਦੀਪ ਸਿੰਘ ਵਿਰਦੀ / ਗੁਰਪ੍ਰੀਤ ਸਿੰਘ) – ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤੀ ਕਰਦਿਆਂ ਕਿਸੇ ਜਰੂਰੀ ਕੰਮ ਲਈ ਬਿਨਾਂ ਮਾਸਕ ਪਹਿਨੇ ਘਰੋਂ ਬਾਹਰ ਨਿਕਲੇ ਦੋ ਵਿਅਕਤੀਆਂ ਖਿਲਾਫ਼ ਕਮਿਸ਼ਨਰੇਟ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਿਸੇ ਜਰੂਰੀ ਕੰਮ ਲਈ ਘਰੋਂ ਬਾਹਰ ਨਿਕਲਣ ਦੌਰਾਨ ਹਰੇਕ ਲਈ ਮਾਸਕ ਪਾਉਣ ਨੂੰ ਜਰੂਰੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਸੇ ਤਹਿਤ ਸ਼ਹਿਰੀ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨਾਂ ਨੇ ਮਾਸਕ ਨਹੀਂ ਪਹਿਣਿਆ ਹੋਇਆ ਸੀ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿਚ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ‘ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ‘ਤੇ ਅੱਜ 204 ਟਰੈਫਿਕ ਚਲਾਨ ਕੀਤੇ ਗਏ ਹਨ ਅਤੇ 9 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਹੁਣ ਤੱਕ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ‘ਤੇ 204 ਐਫ.ਆਈ.ਆਰ.ਦਰਜ ਕਰਕੇ 278 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ 4819 ਚਲਾਨ ਕਰਨ ਤੋਂ ਇਲਾਵਾ 400 ਵਾਹਨ ਜਬਤ ਕੀਤੇ ਗਏ ਹਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...