CANADIAN DOABA TIMES : ਲੋੜਵੰਦਾਂ ਨੂੰ ਹੁਣ ਤੱਕ ਕਰੀਬ 17 ਹਜ਼ਾਰ ਫੂਡ ਪੈਕੇਟ ਮੁਹੱਈਆ ਕਰਵਾਇਆ ਗਿਆ : ਡਿਪਟੀ ਕਮਿਸ਼ਨਰ

ਲੋੜਵੰਦਾਂ ਨੂੰ ਹੁਣ ਤੱਕ ਕਰੀਬ 17 ਹਜ਼ਾਰ ਫੂਡ ਪੈਕੇਟ ਮੁਹੱਈਆ ਕਰਵਾਇਆ ਗਿਆ : ਡਿਪਟੀ ਕਮਿਸ਼ਨਰ
-ਕਿਹਾ, ਕਰਫਿਊ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਹੁਸ਼ਿਆਰਪੁਰ (ADESH, YOGESH)
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਜਿਥੇ ਸਬ-ਡਵੀਜ਼ਨ ਪੱਧਰ ‘ਤੇ ਉਹ ਲਗਾਤਾਰ ਹੋਮ ਡਿਲੀਵਰੀ ਦਾ ਜਾਇਜ਼ਾ ਲੈ ਰਹੇ ਹਨ, ਉਥੇ ਲੋੜਵੰਦਾਂ ਤੱਕ ਫੂਡ ਪੈਕੇਟ ਵੀ ਯਕੀਨੀ ਬਣਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਸ਼ਾਮ ਤੱਕ ਕਰੀਬ 16 ਹਜ਼ਾਰ ਫੂਡ ਪੈਕੇਟ ਲੋੜਵੰਦਾਂ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਮਾਨਵਤਾ ਦੀ ਸੇਵਾ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਇਸ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਨ•ਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਅੱਜ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਲੰਡਰ ਵੀ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਜ਼ਿਲ•ਾ ਵਾਸੀਆਂ ਦੀ ਸੁਰੱਖਿਆ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਸਬੰਧੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Related posts

Leave a Reply