CANADIAN DOABA TIMES : ਵਿਧਾਇਕ ਪਵਨ ਕੁਮਾਰ ਟੀਨੂੰ ਦੇ ਨਿਰਦੇਸ਼ਾਂ ਅਨੁਸਾਰ ਲੋੜਵੰਦ ਗ਼ਰੀਬਾਂ ਨੂੰ ਰਾਸ਼ਨ ਵੰਡਿਆ ਗਿਆ

* ਕਰਫ਼ਿਊ ਦੇ ਚੱਲਦਿਆਂ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਸੁਰਿੰਦਰ ਸਿੰਘ ਚਾਹਲ 
ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ ) – ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਨਿਜ਼ਾਮਦੀਨਪੁਰ ਵਿਖੇ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਆਗੂ ਤੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀਆਂ ਤੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਲੱਗਭਗ  75 ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ  ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ।
  ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਕਰੋਨਾਵਾਰਸ ਦੇ ਮੱਦੇਨਜ਼ਰ ਚੱਲ ਰਹੇ ਕਰਫ਼ਿਊ ਕਾਰਨ ਪਿੰਡ ਦੇ ਲੋੜਵੰਦ ਤੇ ਗਰੀਬ ਮਜ਼ਦੂਰ ਪਰਿਵਾਰ ਬੱਚਿਆਂ ਸਮੇਤ ਭੁੱਖੇ ਮਰਨ ਲਈ ਮਜਬੂਰ ਹਨ । ਲੋੜਵੰਦ ਗਰੀਬ ਪਰਿਵਾਰਾਂ ਦੇ ਹਾਲਾਤ ਬਹੁਤ ਹੀ ਤਰਸਯੋਗ ਬਣੇ ਹੋਏ ਹਨ । ਕੰਮਕਾਰ ਬੰਦ ਹੋਣ ਕਾਰਨ ਆਮਦਨ ਦਾ ਕੋਈ ਵੀ ਸਾਧਨ ਨਾ ਹੋਣ ਕਾਰਨ ਭੁੱਖੇ ਪਿਆਸੇ ਘਰਾਂ ਵਿੱਚ ਬੈਠਣ ਨੂੰ ਮਜਬੂਰ ਹਨ । ਹਲਕਾ ਵਿਧਾਇਕ ਸ੍ਰੀ ਪਵਨ ਕੁਮਾਰ ਟੀਨੂੰ ਜੀ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਪੱਤਰ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਰਾਸ਼ਨ ਵੰਡਿਆ ਗਿਆ । ਉਨ੍ਹਾਂ ਕਿਹਾ ਕਿ ਕਰਫਿਊ ਦੇ ਬਾਵਜੂਦ ਵੀ ਲੋੜਵੰਦ ਪਰਿਵਾਰਾਂ ਨੂੰ ਇਸ ਤਰ੍ਹਾਂ ਰਾਸ਼ਨ ਘਰ ਘਰ ਪਹੁੰਚਾਇਆ ਜਾਵੇਗਾ । ਉਨ੍ਹਾਂ ਪਿੰਡ ਦੇ ਪ੍ਰਵਾਸੀ ਭਾਰਤੀਆਂ ਅਤੇ ਗ੍ਰਾਮ ਪੰਚਾਇਤ ਪੰਚਾਇਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ 

Related posts

Leave a Reply