CANADIAN DOABA TIMES : ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿੱਚ ਰਹਿ ਕੇ ਮਨਾਇਆ ਜਾਵੇ – ਡਿਪਟੀ ਕਮਿਸ਼ਨਰ


ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਇਕੱਠਾਂ ਤੋਂ ਕੀਤਾ ਜਾਵੇ ਗੁਰੇਜ
ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ
ਪਠਾਨਕੋਟ 12 ਅਪ੍ਰੈਲ( RAJINDER RAJAN BUREAU CHIEF)  ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ‘ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲ•ੇ ਵਿੱਚ ਸਥਿਤ ਕਿਸੇ ਸਥਾਨ ਤੇ ਭਾਰੀ ਇਕੱਠ ਨਾ ਕੀਤਾ ਜਾਵੇ । ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦੇ ਇਕੱਠ ਨਾ ਕਰਨ ‘ਤੇ ਰੋਕ ਲਗਾਈ ਗਈ ਹੈ।ਉਨ•ਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ  ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ  ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।    

Related posts

Leave a Reply