CANADIAN DOABA TIMES : ਹੁਸ਼ਿਆਰਪੁਰ ਵਿੱਚ ਕੋਰੋਨਾ ਵਾਇਰਸ ਦੇ 2 ਪੋਜ਼ੀਟਿਵ ਮਰੀਜ਼ਾਂ ਦੀ ਹੋਈ ਸ਼ਨਾਖਤ : ਸਿਵਲ ਸਰਜਨ ਡਾ. ਜਸਵੀਰ ਸਿੰਘ

ਹੁਸ਼ਿਆਰਪੁਰ, 25 ਮਾਰਚ: (ADESH)
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ•ੇ ਵਿੱਚ ਹੁਣ ਤੱਕ 56 ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ•ਾਂ ਵਿੱਚੋਂ 12 ਦੀ ਰਿਪੋਰਟ ਪ੍ਰਾਪਤ ਹੋ ਗਈ ਹੈ। ਉਨ•ਾਂ ਦੱਸਿਆ ਕਿ ਮੋਰਾਂਵਾਲੀ ਦੇ ਪੋਜ਼ੀਟਿਵ ਆਏ ਮਰੀਜ਼ ਹਰਭਜਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਜਿਸ ਦੀ ਉਮਰ 31 ਸਾਲ ਹੈ, ਦਾ ਵੀ ਸੈਂਪਲ ਪੋਜ਼ੀਟਿਵ ਆਇਆ ਹੈ। ਇਸ ਤਰ•ਾਂ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਦੇ 2 ਪੋਜ਼ੀਟਿਵ ਮਰੀਜ਼ਾਂ ਦੀ ਸ਼ਨਾਖਤ ਹੋਈ ਹੈ। ਉਨ•ਾਂ ਦੱਸਿਆ ਕਿ ਹਰਭਜਨ ਸਿੰਘ ਨੂੰ ਪਹਿਲਾਂ ਹੀ ਪਿਛਲੇ ਦਿਨੀਂ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਵਿਖੇ ਕੋਵਿਡ-19 (ਕੋਰੋਨਾ ਵਾਇਰਸ) ਪੋਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਵਿੱਚੋਂ 19 ਵਿਅਕਤੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਜ਼ੇਰੇ ਇਲਾਜ ਹਨ। ਇਨ•ਾਂ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਚੰਡੀਗੜ• ਭੇਜ ਦਿੱਤੇ ਗਏ ਹਨ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮੋਰਾਂਵਾਲੀ ਪਿੰਡ ਜਾ ਕੇ ਉਕਤ ਪਰਿਵਾਰ ਦੇ ਸੰਪਰਕ ਵਾਲੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੂਹ ਨਾਗਰਿਕਾਂ ਨੂੰ ਆਪਣੇ ਘਰ ਅੰਦਰ ਰਹਿ ਕੇ ਇਸ ਬੀਮਾਰੀ ਦੀ ਕੜੀ ਨੂੰ ਤੋੜਨ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ਅਤੇ ਪ੍ਰਸ਼ਾਸ਼ਨ ਵਲੋਂ ਲਗਾਏ ਗਏ ਕਰਫਿਊ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ।  

 

Related posts

Leave a Reply