CANADIAN DOABA TIMES : BREAKING- DC HOSHIARPUR: ਕਰਫਿਊ ਦੀ ਉਲੰਘਣਾ ਕਰਨ ਦੇ ਆਰੋਪ ‘ਚ ਜ਼ਿਲ•ੇ ਵਿੱਚ ਕੁੱਲ 16 ਮਾਮਲੇ ਦਰਜ, 17 ਕੀਤੇ ਗਿਰਫਤਾਰ

-ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਜ਼ਿਲ•ਾ ਮੈਜਿਸਟ੍ਰੇਟ
ਹੁਸ਼ਿਆਰਪੁਰ, 25 ਮਾਰਚ : (ADESH)
ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੀ ਸੁਰੱਖਿਆ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਜ਼ਿਲ•ੇ ਵਿੱਚ 16 ਮਾਮਲੇ ਦਰਜ ਕੀਤੇ ਗਏ ਹਨ ਅਤੇ 17 ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ।
ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਜ਼ਿਲ•ਾ ਪ੍ਰਸ਼ਾਸ਼ਨ ਨੇ ਜਿਨ•ਾਂ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 14 ਦਿਨਾਂ ਦੀ ਹੋਮ ਕੁਆਰਨਟਾਈਨ ਕੀਤਾ ਹੈ, ਉਹ ਲੋਕ ਨਿਯਮਾਂ ਦੀ ਉਲੰਘਣਾ ਨਾ ਕਰਨ, ਨਹੀਂ ਤਾਂ ਉਨ•ਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਆਦੇਸ਼ਾਂ ਦਾ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਅਪਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਨ•ਾਂ ਲੋਕਾਂ ਨੇ ਲਾਪ੍ਰਵਾਹੀ ਅਪਣਾਉਂਦੇ ਹੋਏ ਕੋਰੋਨਾ ਵਾਇਰਸ ਫੈਲਣ ਦੇ ਖਤਰੇ ਨੂੰ ਵਧਾਇਆ ਹੈ, ਜਿਸ ਨਾਲ ਲੋਕਾਂ ਦੀ ਜਾਨ ਦਾ ਖਤਰਾ ਪੈਦਾ ਹੋ ਸਕਦਾ ਹੈ, ਇਸ ਲਈ ਇਨ•ਾਂ ਖਿਲਾਫ਼ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣੇ-ਆਪਣੇ ਪਰਿਵਾਰ ਅਤੇ ਦੂਸਰਿਆਂ ਦੀ ਸੁਰੱਖਿਆ ਲਈ ਪ੍ਰਸ਼ਾਸ਼ਨ ਦੁਆਰਾ ਜਾਰੀ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਸਮਾਜ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਇਆ ਜਾ ਸਕੇ।

Related posts

Leave a Reply