CANADIAN DOABA TIMES : ਜ਼ਿਲ•ਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ : ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਜ਼ਿਲ•ਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ : ਡਿਪਟੀ ਕਮਿਸ਼ਨਰ
– ਕਿਹਾ, ਦੁਕਾਨਾਂ ਬੰਦ ਰਹਿਣਗੀਆਂ ਪਰ ਹੋਮ ਡਿਲੀਵਰੀ ਰਹੇਗੀ ਜਾਰੀ
ਹੁਸ਼ਿਆਰਪੁਰ, 24 ਮਾਰਚ: (ADESH)
ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਜਨਤਾ ਨੂੰ ਕਰਫ਼ਿਊ ਦੌਰਾਨ ਬੇਹੱਦ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਇਹ ਵਸਤਾਂ ਜਿਵੇਂ ਕਰਿਆਨਾ, ਸਬਜ਼ੀਆਂ ਅਤੇ ਦਵਾਈਆਂ ਦੁਕਾਨਦਾਰਾਂ ਵਲੋਂ ਹੋਮ ਡਿਲੀਵਰੀ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ।
ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਮਿਸਟ ਐਸੋਸੀਏਸ਼ਨ, ਹੋਲ ਸੇਲਰ ਐਸੋਸੀਏਸ਼ਨ ਅਤੇ ਆੜ•ਤੀ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਮੁੱਚੇ ਹੁਸ਼ਿਆਰਪੁਰ ਜ਼ਿਲ•ੇ ਨੂੰ ਵੱਖ-ਵੱਖ ਖੇਤਰਾਂ ਵਿੱਚ ਵੰਡ ਕੇ ਦੁਕਾਨਦਾਰਾਂ ਨੂੰ ਲੋਕਾਂ ਦੇ ਘਰਾਂ ਤੱਕ ਕਰਿਆਨਾ, ਫ਼ਲ, ਸਬਜ਼ੀਆਂ ਤੋਂ ਇਲਾਵਾ ਦਵਾਈਆਂ ਪਹੁੰਚਾਉਣ ਲਈ ਅਲਾਟ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਨ•ਾਂ ਦੁਕਾਨਦਾਰਾਂ ਨੂੰ ਜ਼ਿਲ•ਾ ਪ੍ਰਸ਼ਾਸਨ ਵਲੋਂ ਪਾਸ ਜਾਰੀ ਕੀਤੇ ਜਾਣਗੇ ਅਤੇ ਉਨ•ਾਂ ਦੇ ਮੋਬਾਇਲ ਨੰਬਰ ਜਨਤਕ ਕੀਤੇ ਜਾਣਗੇ, ਤਾਂ ਜੋ ਲੋੜ ਪੈਣ ‘ਤੇ ਲੋਕ ਇਨ•ਾਂ ਨਾਲ ਸੰਪਰਕ ਕਰ ਸਕਣ। ਉਨ•ਾ ਕਿਹਾ ਕਿ ਇਹ ਵੈਂਡਰ ਆਪਣੇ ਅਧਿਕਾਰਤ ਖੇਤਰ ਵਿੱਚ ਜ਼ਰੂਰੀ ਚੀਜਾਂ ਦੀ ਘਰ-ਘਰ ਸਪਲਾਈ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਕਿਰਿਆ ਜਿਥੇ ਲੋਕਾਂ ਦੀਆਂ ਜਰੂਰਤਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ, ਉਥੇ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦਾ ਇਕੱਠ ਨਾ ਹੋ ਸਕੇ, ਨੂੰ ਵੀ ਯਕੀਨੀ ਬਣਾਏਗੀ। ਉਨ•ਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਪਰ ਉਹ ਆਪਣੀਆਂ ਲੋੜਾਂ ਲਈ ਮੁਹੱਈਆ ਕਰਵਾਏ ਗਏ ਨੰਬਰਾਂ ‘ਤੇ ਸੰਪਰਕ ਕਰਕੇ ਜਰੂਰੀ ਚੀਜਾਂ ਮੰਗਵਾ ਸਕਣਗੇ।
ਸ੍ਰੀਮਤੀ ਅਪਨੀਤ ਰਿਆਤ ਨੇ ਇਹ ਵੀ ਦੱਸਿਆ ਕਿ ਦਵਾਈਆਂ ਦੀ ਸਪਲਾਈ ਲਈ ਵੀ ਵੱਖ-ਵੱਖ ਦੁਕਾਨਦਾਰਾਂ ਨੂੰ ਖੇਤਰ ਅਲਾਟ ਕਰਕੇ ਉਨਾਂ ਦੇ ਮੋਬਾਇਲ ਨੰਬਰ ਜਨਤਕ ਕੀਤੇ ਜਾਣਗੇ, ਤਾਂ ਜੋ ਲੋੜ ਪੈਣ ‘ਤੇ ਉਨ•ਾਂ ਨਾਲ ਸੰਪਰਕ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਦੁਕਾਨਦਾਰਾਂ ਨੂੰ ਦੁਕਾਨਾਂ ਨਹੀਂ ਖੋਲ•ਣ ਦਿੱਤੀਆਂ ਜਾਣਗੀਆਂ ਅਤੇ ਜੇਕਰ ਕੋਈ ਦੁਕਾਨ ਖੋਲ•ਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਇਹ ਵੀ ਕਿਹਾ ਕਿ ਦੁਕਾਨਦਾਰ ਲੋਕਾਂ ਨੂੰ ਘਰਾਂ ਤੱਕ ਚੀਜਾਂ ਪਹੁੰਚਾਉਣ ਦੇ ਪਾਬੰਦ ਹੋਣਗੇ। ਉਨ•ਾਂ ਕਿਹਾ ਕਿ ਦੁੱਧ ਅਤੇ ਨਿਊਜ਼ ਪੇਪਰ ਪਹਿਲਾਂ ਵਾਂਗ ਹੀ ਘਰਾਂ ਤੱਕ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

HOSHIARPUR HELPLINE NO. OF DC. OFFICE- 01882-252170

Related posts

Leave a Reply