CANADIAN DOABA TIMES : ਜ਼ਿਲ•ਾ ਮੈਜਿਸਟਰੇਟ ਨੇ ਸੂਦ ਮੈਡੀਸਨ ਟਰੇਡਰ ਨੂੰ ਜਾਰੀ ਕੀਤਾ ਨੋਟਿਸ

ਕਾਲਾਬਾਜ਼ਾਰੀ ਨੂੰ ਠੱਲ• ਪਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਗੰਭੀਰ
-ਜ਼ਿਲ•ਾ ਮੈਜਿਸਟਰੇਟ ਨੇ ਸੂਦ ਮੈਡੀਸਨ ਟਰੇਡਰ ਨੂੰ ਜਾਰੀ ਕੀਤਾ ਨੋਟਿਸ
ਹੁਸ਼ਿਆਰਪੁਰ, 28 ਮਾਰਚ (ADESH, YOGESH GUPTA) :
ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਖਤੀ ਵਰਤੀ ਜਾ ਰਹੀ ਹੈ, ਜਿਸ ਸਦਕਾ ਅੱਜ ਜ਼ਿਲ•ਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਸ਼ਿਕਾਇਤ ਦੇ ਆਧਾਰ ‘ਤੇ ਸੂਦ ਮੈਡੀਸਨ ਟਰੇਡਰ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਪੱਖ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਜਾਰੀ ਕੀਤੇ ਨੋਟਿਸ ਵਿੱਚ ਜ਼ਿਲ•ਾ ਮੈਜਿਸਟਰੇਟ ਨੇ ਸਖਤ ਹਦਾਇਤ ਕਰਦਿਆਂ ਕਿਹਾ ਕਿ ਨੋਟਿਸ ਮਿਲਣ ਤੋਂ ਤੁਰੰਤ ਬਾਅਦ ਦਫ਼ਤਰ ਨੂੰ ਪੱਖ ਪੇਸ਼ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ, ਤਾਂ ਆਪ ਵਿਰੁੱਧ ਕਾਲਾਬਾਜ਼ਾਰੀ ਕਰਨ ਦੇ ਦੋਸ਼ਾਂ ਹੇਠ ਕਾਨੂੰਨੀ ਕਾਰਵਾਈ ਕਰਦੇ ਹੋਏ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦਵਾਈਆਂ ਦੀ ਵਿਕਰੀ ਦਾ ਲਾਇਸੈਂਸ ਰੱਦ ਕਰਦੇ ਹੋਏ ਆਪ ਦੇ ਸਮਾਨ ਨੂੰ ਜ਼ਬਤ ਕਰ ਲਿਆ ਜਾਵੇਗਾ।
ਜ਼ਿਲ•ਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਲਗਾਏ ਗਏ ਕਰਫਿਊ ਦੌਰਾਨ ਸਾਰੇ ਰਿਟੇਲਰਾਂ/ਹੋਲਸੇਲਰਾਂ ਵਲੋਂ ਦਵਾਈਆਂ ਦੀ ਸਪਲਾਈ ਘਰਾਂ ਵਿੱਚ ਕਰਨ ਲਈ ਛੋਟ ਦਿੱਤੀ ਗਈ ਹੈ, ਬਸ਼ਰਤੇ ਕਿ ਕੋਈ ਵੀ ਕਾਲਾਬਾਜ਼ਾਰੀ ਨਹੀਂ ਕੀਤੀ ਜਾਵੇਗੀ। ਇਹ ਦਵਾਈਆਂ ਉਨ•ਾਂ ਰੇਟਾਂ ‘ਤੇ ਹੀ ਜੋ ਕਰਫਿਊ ਦੇ ਹੁਕਮਾਂ ਤੋਂ ਪਹਿਲਾਂ ਲਾਗੂ ਸੀ, ‘ਤੇ ਹੀ ਆਮ ਪਬਲਿਕ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਸੂਰਤ ਵਿੱਚ ਐਮ.ਆਰ.ਪੀ. ਰੇਟਾਂ ਤੋਂ ਵੱਧ ਕੇ ਨਹੀਂ ਦਿੱਤੀ ਜਾਵੇਗੀ। ਜਾਰੀ ਕੀਤੇ ਨੋਟਿਸ ਵਿੱਚ ਜ਼ਿਲ•ਾ ਮੈਜਿਸਟਰੇਟ ਨੇ ਕਿਹਾ ਕਿ ਸਬੰਧਤ ਸੂਦ ਮੈਡੀਸਨ ਟਰੇਡਰ ਖਿਲਾਫ਼ ਹੋਲਸੇਲ ਦੇ ਰੇਟਾਂ ਤੋਂ ਵੱਧ ਰੇਟ ‘ਤੇ ਵੇਚਣ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ, ਜਿਸ ਤੋਂ ਜਾਪਦਾ ਹੈ ਕਿ ਇਸ ਆਪਦਾ ਦੀ ਘੜੀ ਵਿੱਚ ਆਪ ਵਲੋਂ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਦਵਾਈਆਂ ਅਤੇ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਦੀ ਲੋੜ ਤੋਂ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਮਾਮਲਾ ਸਾਹਮਣੇ ਆਉਣ ‘ਤੇ ਸਖਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਜ਼ਿਲ•ਾ ਮੈਜਿਸਟਰੇਟ ਵਲੋਂ ਉਕਤ ਸਬੰਧਤ ਸੂਦ ਮੈਡੀਸਨ ਟਰੇਡਰ, ਬਸੀ ਖਵਾਜੂ, ਹੁਸ਼ਿਆਰਪੁਰ ਨੂੰ  The Essential Commodities Act, 1955     ਦੇ ਸੈਕਸ਼ਨ-6 ਬੀ ਮੁਤਾਬਕ ਨੋਟਿਸ ਜਾਰੀ ਕੀਤਾ ਗਿਆ ਹੈ।

Related posts

Leave a Reply