ਰਾਜ ਪੱਧਰੀ ਰੋਜ਼ਗਾਰ ਮੇਲਿਆਂ ਵਿਚ ਭਾਗ ਲੈਣ ਲਈ ਪ੍ਰਾਰਥੀ PGRKAM ਪੋਰਟਲ ਤੇ ਕਰਵਾਉਣ ਰਜਿਸ਼ਟਰੇਸ਼ਨ

ਪਠਾਨਕੋਟ ,3 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ  ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਮੈਗਾ ਰੋਜਗਾਰ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਾਰਥੀਆਂ ਦੀ PGRKAM ਪੋਰਟਲ  www.pgrkam.com ਤੇ ਰਜਿਸਟਰੇਸ਼ਨ ਕਰਨ ਦੀਆਂ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਜਿਲਾ ਰੋਜਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫਸਰ, ਪਠਾਨਕੋਟ ਸ੍ਰੀ ਗੁਰਮੇਲ ਸਿੰਘ ਨੇ ਪਠਾਨਕੋਟ ਨੇ ਕੀਤਾ ।

ਉਨਾਂ ਦੱਸਿਆ ਕਿ ਇਸ ਕਰਕੇ ਜੋ ਪ੍ਰਾਰਥੀ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣਾ ਚਾਹੰਦੇ ਹਨ, ਉਹ ਅਪਣੇ ਪੱਧਰ ਤੇ ਜਾਂ ਪਿੰਡਾਂ ਵਿਚ ਖੋਲੇ ਗਏ  ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਅਪਣਾ ਨਾਮ ਰਜਿਸ਼ਟਰ ਕਰਵਾ ਸਕਦਾ ਹਨ। ਉਨਾਂ ਦੱਸਿਆ ਕਿ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀ 15 ਸਤੰਬਰ 2020 ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਰਾਜ ਪੱਧਰੀ ਰੋਜਗਾਰ ਮੇਲਿਆਂ ਵਿਚ ਕੋਵਿਡ-19 ਦੀਆਂ ਗਾਈਡਲਾਈਨ ਨੂੰ ਧਿਆਨ ਵਿਚ ਰੱਖਦੇ ਹੋਏ ਆਯੋਜਿਤ ਕੀਤੇ ਜਾਣਗੇ।ਇਸ ਤੋਂ ਇਲਾਵਾ ਇਨਾਂ ਰੋਜਗਾਰ ਮੇਲਿਆਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨ-ਲਾਈਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ ।

ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਈ-ਮੇਲ ਆਈ.ਡੀ. dbeeptkhelpline@gmail.com ਤੇ ਵੀ ਸੰਪਰਕ ਕਰ ਸਕਦੇ ਹਨ। ਹੈਲਪਲਾਈਨ ਨੰ.7657825214 ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਪਠਾਨਕੋਟ ਜਿਲੇ ਦੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਰੋਜਗਾਰ ਪ੍ਰਾਰਥੀ ਜਿਆਦਾ ਤੋਂ ਜਿਆਦਾ ਪੋਰਟਲ ਤੇ ਰਜਿਸ਼ਟਰ ਹੋ ਕੇ ਰੋਜਗਾਰ ਮੇਲੇ ਵਿਚ ਭਾਗ ਲੈਣ ਤੇ ਨਾਲ ਹੀ  ਉਹ ਰੋਜਗਾਰ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਰਾਹੀਂ ਰੋਜਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨਾਂ ਨੂੰ ਸਮੇਂ ਸਿਰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।

Related posts

Leave a Reply