— ਮੁੱਖ ਮੰਤਰੀ ਨੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਕੋਵਿਡ ਦੌਰਾਨ ਨਿਭਾਈ ਭੁਮਿਕਾ ਲਈ ਕੀਤੀ ਸਰਾਹਨਾ
— ਲੋਕਾਂ ਨੂੰ ਪਿੰਡ ਪੱਧਰ ਤੇ ਹੀ ਮਿਲਣਗੀਆਂ ਸਿਹਤ ਸਹੂਲਤਾਂ
ਪਠਾਨਕੋਟ: 22 ਨਵੰਬਰ 2020 ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਤੋਂ ਇਕ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ ਵਿਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਜਿਲ•ਾ ਪਠਾਨਕੋਟ ਵਿੱਚ ਵੀ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਰਚੁਅਲ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਦੋਰਾਨ ਮੁੱਖ ਮੰਤਰੀ ਪੰਜਾਬ ਨੇ ਕੋਵਿਡ ਦੌਰਾਨ ਸਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਸਰਾਹਨਾ ਕਰਦਿਆਂ ਕਿਹਾ ਕਿ ਇੰਨਾਂ ਯੋਧਿਆ ਨਾਲ ਹੀ ਅਸੀਂ ਇਸ ਬਿਮਾਰੀ ਤੇ ਕਾਬੂ ਪਾਊਣ ਵਿਚ ਸਫਲ ਹੋਏ ਹਾਂ। ਇਸ ਮੌਕੇ ਉਨਾਂ ਨੇ ਕੋਵਿਡ ਦੇ ਵਰਤਮਾਨ ਰੁਝਾਨ ਦੇ ਮੱਦੇਨਜਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਮਿਸ਼ਨ ਫਤਿਹ ਤਹਿਤ ‘ਮਾਸਕ ਹੀ ਵੈਕਸੀਨ ਹੈ’ ਦਾ ਨਾਅਰਾ ਦਿੱਤਾ ਜੋ ਇਸ ਲੜਾਈ ਵਿਚ ਸਾਡੇ ਲਈ ਕਾਰਗਰ ਸਿੱਧ ਹੋ ਸਕਦਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਦੇਣਗੇ। ਉਨਾਂ ਨੇ ਦੱਸਿਆ ਕਿ ਇੰਨਾਂ ਸਿਹਤ ਕੇਂਦਰਾਂ ਵਿਚ 27 ਪ੍ਰਕਾਰ ਦੀਆਂ ਦਵਾਈਆਂ ਅਤੇ 6 ਪ੍ਰਕਾਰ ਦੇ ਮੈਡੀਕਲ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆਂ ਹੈ ਕਿ ਪੰਜਾਬ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿੱਚ ਮੋਹਰੀ ਸੂਬਾ ਹੈ। ਉਨਾਂ ਨੇ ਕਿਹਾ ਕਿ ਰਾਜ ਵਿਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ ਜਿਸ ਵਿਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ। ਜਦ ਕਿ 800 ਹੋਰ ਅਗਲੇ ਦੋ ਮਹੀਨੇ ਵਿਚ ਸ਼ੁਰੂ ਕਰ ਦਿੱਤੇ ਜਾਣਗੇ।
ਕੋਵਿਡ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀਪੀਈ ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜੋ ਸਮਾਨ ਤੇ ਰਾਜ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ ਜਦ ਕਿ 5.57 ਕਰੋੜ ਦੀਆਂ ਦਵਾਈਆਂ ਮੁਹਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੁਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇੰਨਾਂ ਸਿਹਤ ਕੇਂਦਰਾਂ ਵਿਚ ਮਾਰਚ 2019 ਤੋਂ ਹੁਣ ਤੱਕ 55 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ।
ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸਕੱਤਰ ਸਿਹਤ ਵਿਭਾਗ ਸ੍ਰੀ ਹੁਸਨ ਲਾਲ ਨੇ ਵੀ ਇਨ੍ਹਾਂ ਸਮਾਗਮਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਿਨਾਂ ਵੱਖ ਵੱਖ ਜ਼ਿਲਿਆਂ ਤੋਂ ਡਾਕਟਰਾਂ ਅਤੇ ਸਿਹਤ ਕਰਮੀਆਂ ਨੇ ਵੀ ਆਨਲਾਈਨ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਜ਼ਿਲੇ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 34 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੋਂ ਲੋਕਾਂ ਨੂੰ ਲਾਭ ਮਿਲੇਗਾ. ਇਨ੍ਹਾਂ ਸਿਹਤ ਕੇਂਦਰਾਂ ਤੋਂ ਲੋਕ ਆਪਣੇ ਘਰਾਂ ਦੇ ਨੇੜੇ ਹੀ ਆਪਣੀਆਂ ਦਵਾਈਆਂ ਅਤੇ ਸਿਹਤ ਦੀ ਜਾਂਚ ਕਰਵਾ ਸਕਣਗੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਲਈ ਬਹੁਤ ਵਧੀਆ ਉਪਰਾਲੇ ਕਰ ਰਹੀ ਹੈ ਅਤੇ ਇਨ੍ਹਾਂ ਸਿਹਤ ਕੇਂਦਰਾਂ ਤੋਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ ਜਿਸ ਕਰਕੇ ਲੋਕਾਂ ਵਿਚ ਵੀ ਖੁਸ਼ੀ ਦਾ ਮਾਹੌਲ ਹੈ। ਉਨਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਆਪਣੇ ਪਿੰਡਾਂ ਦੇ ਵਿਚ ਹੀ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ ਪਹਿਲਾਂ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ ਦੁਰਾਡੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਨਿਲ ਦਾਰਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਪਠਾਨਕੋਟ, ਡਾ. ਜੁਗਲ ਕਿਸੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ. ਓ. ਪਠਾਨਕੋਟ ਅਤੇ ਹੋਰ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸਨ।
- ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
- ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
- #HARJOT_BAINS :: PUNJAB DECIDES TO INCREASE PROMOTION QUOTA FOR PRINCIPALS TO 75%, 500 TEACHERS TO GET PROMOTIONS
- #CM_MAAN : WILL SERVE PUNJAB AND PUNJABIS WITH SWEAT AND TOIL: VOWS CM
- ਵਿਧਾਇਕ ਡਾ. ਈਸ਼ਾਂਕ ਵਲੋਂ ਟਿਊਬਵੈੱਲ ਯੋਜਨਾ ਦਾ ਉਦਘਾਟਨ
- ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
- ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
- #HARJOT_BAINS :: PUNJAB DECIDES TO INCREASE PROMOTION QUOTA FOR PRINCIPALS TO 75%, 500 TEACHERS TO GET PROMOTIONS
- #CM_MAAN : WILL SERVE PUNJAB AND PUNJABIS WITH SWEAT AND TOIL: VOWS CM
- ਵਿਧਾਇਕ ਡਾ. ਈਸ਼ਾਂਕ ਵਲੋਂ ਟਿਊਬਵੈੱਲ ਯੋਜਨਾ ਦਾ ਉਦਘਾਟਨ
- ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
- ਵਿਧਾਇਕ ਜਿੰਪਾ ਨੇ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ
- ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ
- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
- ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ
- मगरमच्छ के आँसू बहाने की बजाए किसानों से किये वायदे पूरे करे भगवंत मान : तीक्ष्ण सूद
- #Raja_Gill : Mega PTM held in more than 1700 schools in district
- ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਦਾਰ ਸੁੱਖਵਿੰਦਰ ਸਿੰਘ ਦਾ ਸੇਵਾ ਮੁਕਤੀ ਤੇ ਸਨਮਾਨ
- Operation CASO: 600 police officials carried out search at 34 places
- #DC_ASHIAKA.JAIN : Addicts can shun drugs as treatment & rehabilitation available
- LATEST: Punjab Electricity Regulatory Commission Approves New Power Tariffs for FY 2025-26
- ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਡ ਨੇ ‘ਰੈੱਡਕਰਾ ਸਵਿੰਗਜ਼ ਪ੍ਰੋਜੈਕਟ’ ਲਈਦਿੱਤਾ 6,46,000 ਰੁਪਏ ਦਾ ਯੋਗਦਾਨ
- ਡਿਪਟੀ ਕਮਿਸ਼ਨਰ ਵਲੋਂ ਸਿਟਰਸ ਅਸਟੇਟ ਤੇ ਫੈਪਰੋ ਦਾ ਦੌਰਾ
- Yudh Nashean Virudh’ – Demolition Drive Against Drug Peddler’s Illegal Encroachment in Nainowal Vaid

EDITOR
CANADIAN DOABA TIMES
Email: editor@doabatimes.com
Mob:. 98146-40032 whtsapp