LATEST NEWS: ਰਾਸ਼ਟਰਪਤੀ ਰਾਮ ਨਾਥ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਅੱਜ ਵਿਧਾਇਕਾਂ ਨੂੰ ਲੈ ਕੇ ਦਿੱਲੀ ‘ਤੇ ਧਾਵਾ ਬੋਲਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਧਾਇਕਾਂ ਸਣੇ ਭਲਕੇ ਰਾਜਘਾਟ ਵਿਖੇ ਧਰਨਾ ਦੇਣਗੇ।

 ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ ‘ਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਦੇ ਰਾਸ਼ਟਰਪਤੀ ਨਾਲ ਮੀਟਿੰਗ ਲਈ ਸਮਾਂ ਮੰਗਿਆ ਗਿਆ ਸੀ ਪਰ ਜਵਾਬ ‘ਚ ਮਹਿਜ਼ ਕੋਰੀ ਨਾਂਹ ਮਿਲੀ ਹੈ। ਹੁਣ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਲਈ ਹੈ।

Related posts

Leave a Reply