ਕੈਪਟਨ ਨੇ ਵਿਧਾਨ ਸਭਾ ‘ਚ ਨਵੇਂ ਤਿੰਨ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ : ਅਚਿਨ ਸ਼ਰਮਾ


ਗੜ੍ਹਦੀਵਾਲਾ 22 ਅਕਤੂਬਰ (ਚੌਧਰੀ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਅਤੇ ਕਿਸਾਨੀ ਨੂੰ ਬਚਾਉਣ ਲਈ ਵਿਧਾਨ ਸਭਾ ‘ਚ ਨਵੇਂ ਤਿੰਨ ਕਾਨੂੰਨ ਪਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ ਜਿਸ ਨਾਲ ਸਿਰਫ ਪੰਜਾਬ ਹੀ ਨਹੀਂ ਕੈਪਟਨ ਸਾਹਿਬ ਨੇ ਦੇਸ਼ ਭਰ ਦੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ ਇਹ ਵਿਚਾਰ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਅਚਿਨ ਸ਼ਰਮਾ ਗੜ੍ਹਦੀਵਾਲਾ ਨੇ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾਕਿ ਪਾਣੀਆਂ ਦੇ ਰਾਖੇ ਵੱਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨੀ ਦੇ ਰਾਖੇ ਵੱਜੋਂ ਵੀ ਜਾਣੇ ਜਾਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਿਆਂਦੇ ਤਿੰਨੇ ਬਿੱਲ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ ਇਹ ਬਿੱਲ ਲਿਆ ਕੈਪਟਨ ਨੇ ਕਾਵਾਂ ਰੌਲੀ ਪਾਉਣ ਵਾਲੇ ਵਿਰੋਧੀਆਂ ਨੂੰ ਚਾਰੇ ਖਾਨੇ ਚਿੱਤ ਕਰ ਦਿੱਤਾ ਹੈ ਅੱਜ ਵਿਰੋਧੀ ਪਾਰਟੀਆਂ ਨਾਲ ਸਬੰਧਤ ਆਗੂਆ ਵੱਲੋਂ ਵੀ ਕੈਪਟਨ ਸਰਕਾਰ ਦੇ ਇਸ ਫੈਸਲੇ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਦੇ ਹੱਕਾਂ ਲਈ ਇਤਿਹਾਸਕ ਫੈਸਲਾ ਲੈ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਸਿਰਫ਼ ਤੇ ਸਿਰਫ਼ ਕਿਸਾਨਾਂ ਦੇ ਹਿੱਤ ਹੀ ਪਿਆਰੇ ਹਨ ਕਿਸਾਨੀ ਨੂੰ ਬਚਾਉਣ ਲਈ ਉਹ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ।

Related posts

Leave a Reply