ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਿਸਾਨ ਜਾਗਰੁਕਤਾ ਕੈਂਪ ਪਿੰਡ ਭੋਆ ਵਿੱਚ ਲਗਾਇਆ
ਪਠਾਨਕੋਟ: 29 ਸਤੰਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਲਗਾਇਆ ਗਿਆ ।
ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸਮ), ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਪਠਾਨਕੋਟ, ਡਾ. ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਡਾ.ਅਮਿਤ ਕੌਲ ਫਸਲ ਵਿਗਿਆਨੀ, ਡਾ.ਸੁਨੀਲ ਕਸ਼ਯਪ ਕੀਟ ਵਿਗਿਆਨੀ, ਡਾ.ਬਲਦੇਵ ਸਿੰਘ ਸੰਧੂ ਖੇਤੀਬਾੜੀ ਅਫਸਰ(ਸਾਬਕਾ), ਡਾ. ਵਿਕਰਾਂਤ ਧਵਨ, ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ, ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ,ਰਾਜ ਕੁਮਾਰ ਸਰਪੰਚ ਭੋਆ,ਰਾਜੇਸ਼ ਕੁਮਾਰ ਸ਼ਰਮਾ, ਨਵੀਨ ਸ਼ਰਮਾ, ਸੁਭਾਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ.ਹਰਤਰਨਪਾਲ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਆ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ Àਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।
ਉਨਾਂ ਕਿਹਾ ਕਿ 15 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਵੱਧ ਜਾਂਦੀ ਹੈ ਜੋ ਮਨੁੱਖ ਲਈ ਬਹੁਤ ਖਤਰਨਾਕ ਹੁੰਦਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ,ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ। ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ,ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ।
ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਘਰੇਲੂ ਖਰਚੇ ਘਟਾਉਣ ਲਈ ਜ਼ਰੂਰੀ ਹੈ ਕਿ ਘਰੇਲੂ ਪੱਧਰ ਤੇ ਸਬਜੀਆਂ,ਦਾਲਾਂ ਅਤੇ ਤੇਲ ਬੀਜ ਫਸਲਾਂ ਦੀ ਕਾਸਤ ਜ਼ਰੂਰ ਕਰਨ।
ਬਲਾਕ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ।ਉਨਾਂ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਣ ਹੁੰਦਾ ਹੈ।ਉਨਾਂ ਨੇ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ।
ਡਾ.ਬਿਕਰਮਜੀਤ ਸਿੰਘ ਨੇ ਨਵੇਂ ਬਾਗ ਲਗਾਉਣ,ਸਬਜੀਆਂ ਦੀ ਕਾਸ਼ਤ ਅਤੇ ਖੁੰਭਾਂ ਦੀ ਕਾਸਤ ਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਅਮਿਤ ਕੁਮਾਰ ਨੇ ਕਣਕ ਦੀ ਬਿਜਾਈ ਬਾਰੇ,ਡਾ. ਸੁਨੀਲ ਕਸ਼ਯਪ ਨੇ ਕਣਕ ਦੇ ਬੀਜ ਦੀ ਸੁਦਾਈ ਬਾਰੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਬਲਦੇਵ ਸਿੰਘ ਸੰਧੂ,ਨਵੀਨ ਸ਼ਰਮਾ ਅਤੇ ਰਾਜੇਸ਼ ਸ਼ਰਮਾ ਨੇ ਫਸਲਾਂ ਦੀ ਰਹਿੰਦਖੂੰਹਦ ਦੀ ਸੰਭਾਲ ਬਾਰੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਅਖੀਰ ਵਿੱਚ ਖੇਤੀ ਉਪ ਨਿਰੀਖਕ ਸ਼੍ਰੀ ਅੰਸ਼ੁਮਨ ਸ਼ਰਮਾ ਨੇ ਮੁੱਖ ਮਹਿਮਾਨ ,ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp