ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਲਗਵਾਉਣ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਪਤੀ-ਪਤਨੀ ਵਿਰੁੱਧ ਮਾਮਲਾ ਦਰਜ


ਗੁਰਦਾਸਪੁਰ 4 ਦਸੰਬਰ ( ਅਸ਼ਵਨੀ ) :- ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਲਗਵਾਉਣ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।ਧਰਮਪਾਲ ਪੁੱਤਰ ਰਾਮ ਰਤਨ ਵਾਸੀ ਪਿੰਡ ਭੇਣੀ ਕਾਣੇ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਪ੍ਰਦੀਪ ਕੁਮਾਰ ਪੁੱਤਰ ਨਰੇਸ਼ ਕੁਮਾਰ ਅਤੇ ਨੀਤੀ ਪਠਾਨੀਆ ਪਤਨੀ ਪ੍ਰਦੀਪ ਕੁਮਾਰ ਵਾਸੀਆਨ ਰਜਿੰਦਰਾ ਗਾਰਡਨ ਗੁਰਦਾਸਪੁਰ ਨੇ ਉਸ ਦੇ ਬੇਟਿਆਂ ਰਣਦੀਪ ਕੁਮਾਰ ਅਤੇ ਸੰਜੀਵ ਕੁਮਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨੋਕਰੀ ਲਗਵਾਉਣ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰੀ ਹੈ ਅਤੇ ਧਮਕੀਆਂ ਦਿੱਤੀਆਂ ਹਨ। ਇਸ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਐਂਟੀ ਨਾਰਕੋਟਿਕ ਅਤੇ ਸਪੈਸ਼ਲ ਕਰਾਇਮ ਕਰਾਇਮ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਉਕਤ ਪ੍ਰਦੀਪ ਕੁਮਾਰ ਅਤੇ ਨੀਤੀ ਪਠਾਣੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Related posts

Leave a Reply