PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ

ਤਰਨਤਾਰਨ ਦੇ ਪਿੰਡ ਸਭਰਾ ਵਿੱਚ ਛੱਤ ਡਿੱਗਣ ਨਾਲ ਇੱਕ ਦੀ ਮੌਤ, ਕਈ ਜਖ਼ਮੀ

ਤਰਨਤਾਰਨ : ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇੱਕ ਦੁਖਦਾਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜਖ਼ਮੀ ਹੋ ਗਏ। ਘਟਨਾ ਉਸ ਵੇਲੇ ਵਾਪਰੀ ਜਦੋਂ ਹਰਭਜਨ ਸਿੰਘ ਉਰਫ ਲਵਲੀ, ਪੁੱਤਰ ਭਗਵਾਨ ਸਿੰਘ ਦੇ ਘਰ ਵਿੱਚ ਸਹਿਜ ਪਾਠ ਦਾ ਭੋਗ ਚੱਲ ਰਿਹਾ ਸੀ। ਇਸ ਮੌਕੇ ‘ਤੇ ਕੁੱਝ ਲੋਕ ਘਰ ਵਿੱਚ ਇਕੱਠੇ ਹੋਏ ਹੋਏ ਸਨ। ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ।

ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਜਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੁਖਦਾਇਕ ਘਟਨਾ ਨੇ ਪਿੰਡ ਵਾਸੀਆਂ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਸਥਲ ‘ਤੇ ਪਹੁੰਚ ਕੇ ਮੌਕੇ ਦੀ ਜਾਂਚ ਕਰ ਰਹੇ ਹਨ। ਲੋਕਾਂ ਨੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਚਿਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Related posts

Leave a Reply