UPDATED: ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ’ਚ ਕੱਲ 26 ਫਰਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ

ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ’ਚ 26 ਫਰਵਰੀ ਨੂੰ ਰਹੇਗੀ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 25 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼ਹਿਰ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ, ਵਿਦਿਅਕ ਸੰਸਥਾਵਾਂ ਵਿੱਚ 26 ਫਰਵਰੀ 2021 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਰਹੇਗੀ।
ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 26 ਫਰਵਰੀ ਨੂੰ ਨਿਕਲਣ ਵਾਲੇ ਨਗਰ ਕੀਰਤਨ ਮੌਕੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 27 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।

Related posts

Leave a Reply