#CDT_NEWS : ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਡਾ ਕਦਮ ਚੁੱਕਿਆ

ਚੰਡੀਗੜ੍ਹ (CANADIAN DOABA TIMES)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਐਲਾਨ ਕਰਦਿਆਂ ਕਿਹਾ ਕਿ ਹੁਣ 1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ ਅਤੇ ਆਫਲਾਈਨ ਵੈਰੀਫਿਕੇਸ਼ਨ ਬੰਦ ਹੋ ਜਾਵੇਗੀ।

ਅਮਨ ਅਰੋੜਾ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰੋਜੈਕਟ ਲਾਂਚ ਕੀਤਾ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿੱਚ ਮੁੱਖ ਤੌਰ ‘ਤੇ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨੀ ਸਰਟੀਫਿਕੇਟ, EWS ਸਰਟੀਫਿਕੇਟ ਅਤੇ ਡੋਗਰਾ ਸਰਟੀਫਿਕੇਟ ਸ਼ਾਮਲ ਹਨ। ਇਸ ਦੇ ਲਈ ਪੂਰਾ ਸੈੱਟਅੱਪ ਤਿਆਰ ਕਰ ਲਿਆ ਗਿਆ ਹੈ।

1000
1000

Related posts

Leave a Reply