ਮੇਗਾ ਪੀ.ਟੀ.ਐੱਮ. ਦੌਰਾਨ ਮਾਪਿਆਂ ਨਾਲ ਗੱਲਬਾਤ, ਬੱਚਿਆਂ ਦੀ ਸਿੱਖਿਆ ‘ਤੇ ਜ਼ੋਰ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਯੁਕਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਮੇਗਾ ਪੇਰੈਂਟ-ਟੀਚਰ ਮੀਟਿੰਗ (ਪੀ.ਟੀ.ਐੱਮ.) ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਮੀਟਿੰਗ ਕਲੱਸਟਰ ਰਿਸੋਰਸ ਰੂਮ, ਬਾਗਪੁਰ ‘ਚ ਹੋਈ, ਜਿੱਥੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਖਵਿੰਦਰ ਸਿੰਘ ਨੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੈਂਟਰ ਹੈੱਡ ਟੀਚਰ ਜਸਵਿੰਦਰ ਕੌਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਰਹੇ।


ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਤਰੱਕੀ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਸਹਿਯੋਗ ਜ਼ਰੂਰੀ ਹੈ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਦਿਅਕ ਸੁਧਾਰਾਂ ਦੀ ਜਾਣਕਾਰੀ ਦਿੰਦਿਆਂ, ਉਨ੍ਹਾਂ ਨੇ ਨਵੀਂ ਸਿੱਖਿਆ ਨੀਤੀ (NEP 2020) ਦੀ ਮਹੱਤਤਾ ਬਾਰੇ ਵੀ ਦੱਸਿਆ।ਸੈਂਟਰ ਹੈੱਡ ਟੀਚਰ ਜਸਵਿੰਦਰ ਕੌਰ ਨੇ ਮਾਪਿਆਂ ਨੂੰ ਬੱਚਿਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਅਤੇ ਘਰ ਵਿੱਚ ਉਨ੍ਹਾਂ ਦੀ ਪੜਾਈ ਲਈ ਵਧੀਆ ਮਾਹੌਲ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਹਾਜ਼ਰੀ ਵਧਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।


ਮੀਟਿੰਗ ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੇ ਪੜਾਈ ਸੰਬੰਧੀ ਚਰਚਾ ਕੀਤੀ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਕ ਮਾਪੇ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਰ ਰਿਹਾ ਹੈ ਅਤੇ ਇਹੋ ਜਿਹੀਆਂ ਮੀਟਿੰਗਾਂ ਮਾਪਿਆਂ ਨੂੰ ਬੱਚਿਆਂ ਦੀ ਵਧੀਆ ਭਵਿੱਖ ਦੀ ਯੋਜਨਾ ਬਣਾਉਣ ਵਿੱਚ ਮਦਦ ਕਰਦੀਆਂ ਹਨ।”

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਮੁੱਖ ਨਿਰਦੇਸ਼:

ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ,ਡਿਜਿਟਲ ਲਰਨਿੰਗ ਅਤੇ ਨੈਤਿਕ ਮੁੱਲਾਂ ‘ਤੇ ਧਿਆਨ ਦਿੰਦਿਆ ਜਾਵੇ,ਸਕੂਲ-ਮਾਪੇ ਸੰਚਾਰ ਨੂੰ ਹੋਰ ਮਜ਼ਬੂਤ ਕੀਤਾ ਜਾਵੇ।ਇਸ ਮੇਗਾ ਪੀ.ਟੀ.ਐੱਮ. ਨੇ ਸਕੂਲ ਅਤੇ ਮਾਪਿਆਂ ਵਿਚਕਾਰ ਸਮਝ ਨੂੰ ਹੋਰ ਬਹਿਤਰ ਬਣਾਇਆ, ਜਿਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਵਾਧੂ ਹੋਣ ਦੀ ਉਮੀਦ ਹੈ।

1000

Related posts

Leave a Reply