LATEST NEWS: ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਕਾਰਨ 12 ਤੋਂ 13 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਹਿੱਸਿਆਂ ਵਿੱਚ ਬਾਰਸ਼ ਦੀ ਸੰਭਾਵਨਾ

 

 

 

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ  ਵਿਚ ਸ਼ੁੱਕਰਵਾਰ -ਸ਼ਨੀਵਾਰ ਤੋਂ ਇਕ ਵਾਰ ਫਿਰ ਮੌਸਮ ਵਿਚ ਠੰਡਕ ਵਧਣ ਦਾ ਆਸਾਰ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਦੇ ਮਿਜਾਜ  ‘ਤੇ ਬੁਲੇਟਿਨ ਜਾਰੀ ਕੀਤਾ।

ਇਸ ਬੁਲੇਟਿਨ ਦੇ ਅਨੁਸਾਰ, ਇਹ ਉਮੀਦ ਕੀਤੀ ਜਾ ਰਹੀ ਹੈ ਕਿ ਪੱਛਮੀ ਚੱਕਰਵਾਤ ਦੇ ਸਰਗਰਮ ਹੋਣ ਕਾਰਨ 11-12 ਤੋਂ 13 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਹਿੱਸਿਆਂ ਵਿੱਚ ਬਾਰਸ਼ ਹੋ ਸਕਦੀ ਹੈ. ਮੌਸਮ ਵਿਭਾਗ ਅਨੁਸਾਰ 60 ਤੋਂ 70 ਪ੍ਰਤੀਸ਼ਤ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਦੇ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਵਿੱਚ ਪਏ ਮੀਂਹ ਕਾਰਨ ਲੋਕਾਂ ਨੂੰ 13-14 ਦਸੰਬਰ ਨੂੰ ਸਵੇਰੇ ਅਤੇ ਦੇਰ ਰਾਤ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Related posts

Leave a Reply