CHANDIGARH: ਤੀਜੀ ਲਹਿਰ ਕੋਰੋਨਾ ਦਾ ਖਤਰਾ: 26 ਜੁਲਾਈ ਤੱਕ LOCKDOWN, ਨਵੀਆਂ ਗਾਈਡਲਾਈਨਜ਼ ਜਾਰੀ

ਚੰਡੀਗੜ੍ਹ:  ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਾਲੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ‘ਮਹਾਂਮਾਰੀ ਅਲਰਟ-ਸੁਰੱਖਿਅਤ ਹਰਿਆਣਾ’ ਮੁਹਿੰਮ ਤਹਿਤ ਰਾਜ ਵਿੱਚ ਲੌਕਡਾਊਨ ਨੂੰ ਇੱਕ ਹਫਤੇ ਲਈ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਵਿੱਚ ਹੁਣ ਲੌਕਡਾਊਨ 26 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਤੇ ਇਸ ਲਈ ਸਰਕਾਰ ਨੇ ਇਕ ਨਵੀਂ ਹਦਾਇਤ ਜਾਰੀ ਕੀਤੀ ਹੈ।

ਇਸ ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਰਾਜ ਵਿੱਚ ਰੈਸਟੋਰੈਂਟ, ਢਾਬਿਆਂ ਤੇ ਬਾਰਾਂ ਨੂੰ ਰਾਤ 11 ਵਜੇ ਤੱਕ ਖੋੱਲ੍ਹਿਆ ਜਾ ਸਕਦਾ ਹੈ, ਜਦਕਿ ਖਾਣ-ਪੀਣ ਦੀਆਂ ਵਸਤਾਂ ਦੀ ਹੋਮ ਡਿਲਿਵਰੀ ਰਾਤ 11 ਵਜੇ ਤੱਕ ਕੀਤੀ ਜਾ ਸਕਦੀ ਹੈ। ਰਾਜ ਦੇ ਮੁੱਖ ਸਕੱਤਰ ਵਿਜੇਵਰਧਨ ਨੇ ਲੌਕਡਾਊਨ ਦੀ ਮਿਆਦ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਗ੍ਰਹਿ ਮੰਤਰੀ ਅਨਿਲ ਵਿਜ ਨੇ ਇਕ ਵਾਰ ਫਿਰ ਦੁਹਰਾਇਆ ਕਿ ਜੇ ਲੋਕ ਮਹਾਂਮਾਰੀ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਪੁਲਿਸ ਸਖਤੀ ਨਾਲ ਲੌਕਡਾਊਨ ਲਾਗੂ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦਾ ਡਰ ਜ਼ਾਹਰ ਕੀਤਾ ਜਾ ਰਿਹਾ ਹੈ ਤੇ ਅਜਿਹੀ ਸਥਿਤੀ ਵਿੱਚ ਲੋਕਾਂ ਲਈ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ।

Related posts

Leave a Reply