ਚੌਧਰੀ ਬਲਵਿੰਦਰ ਸਿੰਘ ਬਿੱਟੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ


ਚੱਬੇਵਾਲ /ਹੁੁਸਿਆਰਪੁ 31 ਅਕਤੂਬਰ (ਚੌਧਰੀ) : ਰਹਲਕਾ ਚੱਬੇਵਾਲ ਦੇ ਪਿੰਡ ਚੱਕ ਮੁੱਲਾਂ ਦੇ ਸਾਬਕਾ ਸਰਪੰਚ ਅਤੇ ਉੱਘੇ ਸਮਾਜ ਸੇਵੀ ਚੌਧਰੀ ਬਲਵਿੰਦਰ ਸਿੰਘ ਬਿੱਟੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।ਉਹਨਾਂ ਨੂੰ ਪਾਰਟੀ ਚ ਸ਼ਾਮਲ ਕਰਵਾਉਣ ਵੇਲੇ ਆਮ ਆਦਮੀ ਪਾਰਟੀ,ਪੰਜਾਬ ਦੇ ਇੰਨਚਾਰਜ ਸਰਦਾਰ ਜਰਨੈਲ ਸਿੰਘ, ਪੰਜਾਬ ਪ੍ਰਧਾਨ ਸਰਦਾਰ ਭਗਵੰਤ ਸਿੰਘ ਮਾਨ, ਸਰਦਾਰ ਹਰਚੰਦ ਸਿੰਘ ਬਰਸਟ ਜਰਨਲ ਸਕੱਤਰ,ਮੀਤ ਹੇਅਰ ਵਿਧਾਇਕ ਤੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ਤੇ ਚੌਧਰੀ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਕਿਸਾਨਾਂ,ਨੌਜਵਾਨਾਂ ਅਤੇ ਦਲਿਤਾਂ ਦਾ ਭਲਾ ਕਰ ਸਕਦੀ ਹੈ ਅਤੇ ਇਹਨਾਂ ਦੀ ਅਗਾਹ ਵਧੂ ਸੋਚ ਅਤੇ ਮਾਨਯੋਗ ਅਰਵਿੰਦ ਕੇਜਰੀਵਾਲ ਜੀ ਦੀ ਸਾਡੇ ਪੰਜਾਬ ਨੂੰ ਤਰੱਕੀ ਵੱਲ ਲੈ ਜਾਣ ਦੇ ਇਰਾਦੇ ਤੋਂ ਪ੍ਰਭਾਵਿਤ ਹੋ ਕੇ ਮੈਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਿਹਾ ਹਾਂ,ਤਾਂ ਜੋ ਕਿ ਮੈਂ ਵੀ ਲੋਕਾਂ ਅਤੇ ਆਪਣੇ ਜਿਲ੍ਹੇ ਦੀ ਸੇਵਾ ਕਰ ਸਕਾ,ਜਿਕਰਯੋਗ ਹੈ ਕਿ ਚੌਧਰੀ ਬਲਵਿੰਦਰ ਸਿੰਘ ਬਿੱਟੂ ਨੇ ਕੁੱਝ ਦਿਨ ਪਹਿਲਾ ਹੀ ਭਾਜਪਾ ਤੋਂ ਉਹਨਾਂ ਦੇ ਕਿਸਾਨ ਵਿਰੋਧੀ ਫੈਸਲੇ ਤੋਂ ਦੁੱਖੀ ਹੋ ਕੇ ਕਿਸਾਨਾਂ ਦੇ ਹੱਕ ਵਿਚ ਖੜੇ ਹੋ ਕੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵੇਲੇ ਸਰਦਾਰ ਜਗਤਾਰ ਸਿੰਘ ਰੂਪੋਵਾਲ,ਤਰਸੇਮ ਲਾਲ ਨੰਬਰਦਾਰ ਤਾਜੇਵਾਲ, ਗਗਨਦੀਪ ਸਿੰਘ ਅਤੇ ਹੋਰ ਸਾਥੀ ਮੋਜੂਦ ਸਨ।

Related posts

Leave a Reply