LATEST UPDATED: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 19 ਫਰਵਰੀ ਨੂੰ ਬੁਲਾਈ ਹੈ।  ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਲਈ ਤਰੀਕਾਂ ਸਬੰਧੀ ਫ਼ੈਸਲਾ ਲਿਆ ਜਾਵੇਗਾ।

ਬੈਠਕ ਵਿੱਚ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਵਾਲੇ ਕੁਝ ਬਿੱਲਾਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ, ਜਦੋਂਕਿ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਬਜਟ ਤਜਵੀਜ਼ਾਂ ਸਬੰਧੀ ਵੀ ਗ਼ੈਰ-ਰਸਮੀ ਗੱਲਬਾਤ ਕਰ ਸਕਦੇ ਹਨ।

ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਖਾਸਕਰ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਮੁੜ ਲਿਆਉਣ ਤੇ ਪੰਜਾਬ ਸਰਕਾਰ ਦੇ ਕੰਟਰੈਕਟ ਖੇਤੀ ਕਾਨੂੰਨ ਨੂੰ ਰੱਦ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।

Related posts

Leave a Reply