ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਅੰਦਰ ਚੱਲ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਲਈ ਐਸਐਮਓਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਹੁਸ਼ਿਆਰਪੁਰ 14 ਫਰਵਰੀ 2025 (CDT NEWS )
ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ।
ਮੀਟਿੰਗ ਦਾ ਆਗਾਜ਼ ਕਰਦਿਆਂ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਚੈਕਅਪ ਅਤੇ ਸੰਪੂਰਨ ਟੀਕਾਕਰਨ ਦੇ ਟੀਚੇ ਪੂਰੇ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ। ਹਾਈ ਰਿਸਕ ਗਰਭਵਤੀਆਂ ਦੀ ਲਿਸਟ ਹਰ ਐਸਐਮਓ ਅਤੇ ਸੰਬੰਧਿਤ ਏਰੀਏ ਦੇ ਨੇੜਲੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਕੋਲ ਜਰੂਰ ਹੋਵੇ। ਹਾਈ ਰਿਸਕ ਗਰਭਵਤੀਆਂ ਦੀ ਪ੍ਰੋਗਰੈਸ ਡਿਟੇਲ ਵੀ ਨਾਲ ਹੀ ਹੋਣੀ ਚਾਹੀਦੀ ਹੈ। ਹਰ ਹਾਈ ਰਿਸਕ ਗਰਭਵਤੀ ਔਰਤਾਂ ਦਾ ਪੀ.ਐਮ.ਐਸ.ਐਮ.ਏ ਵਾਲੇ ਦਿਨ ਮਾਹਰ ਡਾਕਟਰਾਂ ਤੋਂ ਚੈੱਕ ਅੱਪ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਹਨਾਂ ਦਾ ਆਸ਼ਾ ਅਤੇ ਏਐਨਐਮ ਜਰੀਏ ਫਾਲੋਅੱਪ ਕਰਨਾ ਯਕੀਨੀ ਬਣਾਇਆ ਜਾਵੇ। ਡਿਲਿਵਰੀਆਂ ਪ੍ਰਾਈਵੇਟ ਦੀ ਥਾਂ ਤੇ ਸਰਕਾਰੀ ਸੰਸਥਾਵਾਂ ਵਿੱਚ ਜਿਆਦਾ ਤੋਂ ਜਿਆਦਾ ਹੋਣ ਲਈ ਯੋਗ ਉਪਰਾਲੇ ਕੀਤੇ ਜਾਣੇ ਜਾਣ। ਮੈਟਰਨਲ ਡੈਥ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਸਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਬੱਚਿਆਂ ਦਾ ਸ਼ਤ ਪ੍ਰਤੀਸ਼ਤ ਟੀਕਾਕਰਣ ਯਕੀਨੀ ਬਣਾਇਆ ਜਾਵੇ। ਪ੍ਰਵਾਸੀ ਬੱਚਿਆਂ ਦੇ ਟੀਕਾਕਰਣ ਤੇ ਉਚੇਚਾ ਫੋਕਸ ਕੀਤਾ ਜਾਵੇ। ਉਕਤ ਤੋਂ ਇਲਾਵਾ 100 ਦਿਨਾਂ ਟੀਬੀ ਕੰਟਰੋਲ ਪ੍ਰੋਗਰਾਮ,ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਅਤੇ ਹੋਰ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ। ਡਾ. ਪਵਨ ਕੁਮਾਰ ਨੇ ਕਿਹਾ ਕਿ ਪਰਫਾਰਮੈਂਸ ਦੇ ਹਿਸਾਬ ਨਾਲ ਜਿਹੜੇ ਪੈਰਾਮੀਟਰ ਘੱਟ ਹਨ ਉਹਨਾਂ ਉਪਰ ਫੋਕਸ ਕੀਤਾ ਜਾਵੇ।
Posted By: Jagmohan Singh
- ਐਮ ਪੀ. ਅਤੇ ਵਿਧਾਇਕ DR. RAJ ਨੇ ਪੀ.ਐਚ.ਸੀ.ਅਪਗ੍ਰੇਡ ਲਈ 3.32 ਕਰੋੜ ਦੀ ਗ੍ਰਾਟ ਨਾਲ ਕੰਮ ਦਾ ਅਗਾਜ਼ ਕਰਵਾਇਆ
- ਪੰਜਾਬ ਦੀ ਮਾਨ ਸਰਕਾਰ ਪਛੜ੍ਹੀਆਂ ਸ਼੍ਰੇਣੀਆਂ ਦੇ ਉਥਾਨ ਲਈ ਯਤਨਸ਼ੀਲ: ਸੰਦੀਪ ਸੈਣੀ
- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ
- ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
- ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp