LATEST : 800 ਡਾਕਟਰ ਅਤੇ ਸਟਾਫ ਕੋਵਿਡ-19 ਦੇ ਦੋਰਾਨ ਖਾਤਮੇ ਨੂੰ ਲੈ ਕੇ ਲੋਕਾਂ ਨੂੰ ਕਰ ਹੈ ਜਾਗਰੂਕ June 30, 2020June 30, 2020 Adesh Parminder Singh 800 ਡਾਕਟਰ ਅਤੇ ਸਟਾਫ ਕੋਵਿਡ-19 ਦੇ ਦੋਰਾਨ ਖਾਤਮੇ ਨੂੰ ਲੈ ਕੇ ਲੋਕਾਂ ਨੂੰ ਕਰ ਹੈ ਜਾਗਰੂਕ –ਡਾ. ਭੁਪਿੰਦਰ ਸਿੰਘ ਸਿਵਲ ਸਰਜਨਕੋਵਿਡ-19 ਸੰਕਟ ਕਾਲ ਵਿੱਚ ਡਾਕਟਰਾਂ ਅਤੇ ਸਟਾਫ ਨੇ ਈਮਾਨਦਾਰੀ ਅਤੇ ਲਗਨ ਨਾਲ ਨਿਭਾਈ ਆਪਣੀ ਡਿਊਟੀ ਪਠਾਨਕੋਟ, 30 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ‘ਮਿਸ਼ਨ ਫਤਿਹ‘ ਤਹਿਤ ਕੋਰੋਨਾ ਖਿਲਾਫ ਜੰਗ ਵਿੱਚ ਜਿਲਾ ਪਠਾਨਕੋਟ ਵਿੱਚ ਤੈਨਾਤ ਕਰੀਬ 800 ਡਾਕਟਰਾਂ ਅਤੇ ਹੋਰ ਸਟਾਫ ਨੇ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਲੋਕ ਭਲਾਈ ਦਾ ਕੰਮ ਕਰ ਰਹੇ ਹਨ, ਅਸੀਂ ਸਾਰੇ ਘਰਾਂ ਵਿੱਚ ਸੁਰੱਖਿਅਤ ਰਹੀਏੇ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀ ਪੂਰੀ ਤਿਆਰੀ ਨਾਲ ਹਸਪਤਾਲਾਂ ਤੋਂ ਲੈ ਕੇ ਫੀਲਡ ਵਿੱਚ ਡਿਊਟੀ ਕਰ ਰਹੇ ਹਨ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਇਸ ਸੰਕਟ ਦੀ ਘੜੀ ਵਿੱਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤ ਵਿਭਾਗ ਦੇ ਇਸ ਕੰਮ ਵਿੱਚ ਉਨਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਮਦਦ ਕੀਤੀ ਜਾਵੇ ਅਤੇ ਆਪਣੇ ਘਰਾਂ ਵਿੱਚ ਰਿਹਾ ਜਾਵੇ ਤਾਂ ਜੋ ਜਿਲੇ ਵਿੱਚ ਜੋ ਕਰੋਨਾ ਵਾਈਰਸ ਦਾ ਵਿਸਥਾਰ ਹੋ ਰਿਹਾ ਹੈ ਉਸ ਤੇ ਰੋਕ ਲਗਾਈ ਜਾ ਸਕੇ। ਉਨਾਂ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਵਿਸਥਾਰ ਦੇ ਚਲਦਿਆਂ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਲੋਕਾਂ ਦੀ ਸੁਰੱਖਿਆ ਲਈ ਸਿਹਤ ਵਿਭਾਗ ਵਲੋਂ ਦਿਨ-ਰਾਤ ਇਕ ਕਰਕੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਸਮੇਂ ਜ਼ਿਲੇ ਦੇ ਸਾਰੇ ਹੈਲਥ ਬਲਾਕਾਂ ਵਿੱਚ ਸਿਹਤ ਵਿਭਾਗ ਦੀ ਪੂਰੀ ਟੀਮ ਪੂਰੀ ਤਰਾਂ ਤਿਆਰ ਹੈ ਅਤੇ ਪ੍ਰਸ਼ਾਸਨ ਅਤੇ ਲੋਕਾਂ ਦੀ ਹਰ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਦਮ ਚੁੱਕੇ ਜਾ ਰਹੇ ਹਨ।ਸਿਹਤ ਵਿਭਾਗ ਦੇ ਸਮੂਹ ਡਾਕਟਰ ਹਸਪਤਾਲ ਅਤੇ ਫੀਲਡ ਵਿੱਚ ਤਾਇਨਾਤ ਹੋ ਕੇ ਇਸ ਵਾਇਰਸ ਦੇ ਖਿਲਾਫ ਜੰਗ ਲੜ ਰਹੇ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਿਨਾਂ ਲੋਕਾਂ ਨੂੰ ਹੋਮ ਕੁਆਰਨਟੀਨ ਕੀਤਾ ਜਾ ਰਿਹਾ ਹੈ, ਉਨਾਂ ਦੇ ਘਰਾਂ ਦੇ ਬਾਹਰ ਏਕਾਂਤਵਾਸ ਦੀ ਸਲਿੱਪ ਲਗਾਈ ਜਾਂਦੀ ਹੈ, ਤਾਂ ਜੋ ਕਰੋਨਾ ਪਾਜੀਟਿਵ ਮਰੀਜ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਇਨਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ।ਡਾ. ਭੁਪਿੰਦਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ, ਉਨਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਤਲਾਸ਼, ਕੁਆਰਨਟੀਨ ਅਤੇ ਆਈਸੋਲੇਸ਼ਨ ਲਈ ਜ਼ਰੂਰੀ ਇੰਤਜਾਮ ਅਤੇ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਦੇ ਅਮਲੇ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਕਿਸੇ ਵੀ ਕਿਸਮ ਦੇ ਖਤਰੇ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤਨਦੇਹੀ ਭਰਪੂਰ ਸੇਵਾ ਲਈ ਸਿਹਤ ਵਿਭਾਗ ਦੀ ਸਾਰੀ ਟੀਮ ਪ੍ਰਸ਼ੰਸਾ ਦੀ ਪਾਤਰ ਹੈ। ਉਨਾਂ ਕਿਹਾ ਕਿ ਆਪਣੀਆਂ ਸੇਵਾਵਾਂ ਦੇਣ ਦੇ ਲਈ ਜਿਲਾ ਪਠਾਨਕੋਟ ਦੇ ਸਾਰੇ ਡਾਕਟਰ ਅਤੇ ਹੋਰ ਸਟਾਫ ਪ੍ਰਸੰਸਾ ਯੋਗ ਹੈ। ਉਨਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਅਜੇ ਜਾਰੀ ਹੈ, ਇਸ ਲਈ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ‘ ਤਹਿਤ ਉਹ ਇਸੇ ਤਿਆਰੀ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਕਰਦੇ ਰਹਿਣ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਘਰ-ਘਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਹਰ ਵਿਅਕਤੀ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦਾ ਪ੍ਰਯੋਗ ਕਰੇ ਅਤੇ 20 ਸੈਕੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ‘ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...