CLICK HERE : ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਸਾਹਪੁਰਕੰਡੀ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ

ਪਠਾਨਕੋਟ: 6 ਫਰਵਰੀ 2020 (RAJINDER RAJAN BUREAU CHIEF ) ਸੀ੍ ਕੰਵਲਜੀਤ ਸਿੰਘ ਬਾਜਵਾ, ਜਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਤੇ ਮੈਂਬਰ ਸੱਕਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਕੌਮੀ ਸਵਿਧਾਨ ਦਿਵਸ ਨੂੰ ਸਮਰਪਿਤ ਇੱਕ ਸਾਲ ਤੱਕ ਚਲਣ ਵਾਲੇ ਲੜ•ੀਵਾਰ ਸਮਾਗਮਾਂ ਦੀ ਕੜ•ੀ ਤਹਿਤ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਸਾਹਪੁਰਕੰਡੀ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ। ਜਿਸ ਦਾ ਉਦਘਾਟਨ ਸ਼੍ਰੀ ਜਤਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ- ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋ ਕੀਤਾ ਗਿਆ ।

ਇਸ ਮੌਕੇ ਤੇ ਪਿੰਡ ਦੀ ਸਰਪੰਚ (ਕਮਲੇਸ) ਪੰਚਾਇਤ ਮੈਂਬਰ ਅਤੇ ਪਿੰਡ ਦੇ ਲੋਕਾਂ ਨੂੰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ- ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋ ਖੋਲੇ ਗਏ ਲੀਗਲ ਏਡ ਕਲੀਨਿਕ ਦੇ ਫਾਇਦੇ ਬਾਰੇ ਦੱਸਿਆ ਗਿਆ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਨਿਰਧਾਰਤ ਸਕੀਮ ਅਧੀਨ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੋਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ, ਇਸ ਤੋਂ ਇਲਾਵਾ  ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ, ਮੁਆਵਜਾ ਸਕੀਮ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪਿੰਡ ਦਾ ਸਰਪੰਚ (ਕਮਲੇਸ) ਅਤੇ ਪੰਚਾਇਤ ਮੈਂਬਰ ਵੀ ਹਾਜਰ ਸਨ ।

Related posts

Leave a Reply