CLICK HERE ; READ MORE : ਮੈਸੇਂਜਰ ਆਫ਼ ਗਾਡ ਦੇ ਪੇਟ ਚ ਪਲ ਰਹੀ ਪੱਥਰੀ, ਅਦਾਲਤ ਤੋਂ ਰਹਿਮ ਦੀ ਭੀਖ ਮੰਗੀ

ਪੰਚਕੂਲਾ : ਡੇਰਾ ਸੱਚਾ ਸੌਦਾ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ  ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਗੁਰਮੀਤ ਰਾਮ ਰਹੀਮ (Gurmeet Ram Rahim) ਨੇ ਅਦਾਲਤ ਤੋਂ ਰਹਿਮ ਦੀ ਭੀਖ ਮੰਗੀ ਹੈ । 

ਉਸ ਨੇ ਵਕੀਲ ਜ਼ਰੀਏ ਅਦਾਲਤ ਨੂੰ ਕਿਹਾ ਕਿ ਉਸ ਨੂੰ ਬਲੱਡ ਪ੍ਰੈਸ਼ਰ (ਬੀਪੀ) ਅਤੇ ਪੱਥਰੀ ਦੀ ਸਮੱਸਿਆ ਹੈ। ਅੱਖਾਂ ਕਮਜ਼ੋਰ ਹੋਣ ਕਾਰਨ ਘੱਟ ਦਿਸਦਾ ਹੈ। ਅਜਿਹੇ ’ਚ ਉਸ ਨੂੰ ਘੱਟ ਤੋਂ ਘੱਟ ਸਜ਼ਾ ਦਿੱਤੀ ਜਾਵੇ।

ਹਾਲਾਂਕਿ, ਦੂਸਰੇ ਪੱਖ ਨੇ ਇਸ ਦਾ ਵਿਰੋਧ ਕੀਤਾ ਅਤੇ ਵੱਧ ਤੋਂ ਵੱਧ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ। ਓਧਰ ਇਸ ਮਾਮਲੇ ਵਿਚ ਮੰਗਲਵਾਰ ਨੂੰ ਸਜ਼ਾ ’ਤੇ ਫ਼ੈਸਲਾ ਨਹੀਂ ਹੋ ਸਕਿਆ। ਹੁਣ 18 ਅਕਤੂਬਰ ਨੂੰ ਸੁਣਵਾਈ ਹੋਵੇਗੀ

Related posts

Leave a Reply