# CM CHANNI ON ACTION MODE : ਵਿਨੀ ਮਹਾਜਨ ਦੀ ਛੁੱਟੀ, ਅਨਿਰੁੱਧ ਤਿਵਾੜੀ ਪੰਜਾਬ ਦੇ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਐਕਸ਼ਨ ਚ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਆਉਟ ਕੀਤਾ ਜਾ ਰਿਹਾ ਹੈ। ਹੁਣ ਵੱਡੀ ਖ਼ਬਰ ਹੈ ਕਿ ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਅਨੁਰਧ ਤਿਵਾਰੀ ਹੱਥ ਕਮਾਨ ਆ ਗਈ ਹੈ।

ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਹੁਣ ਅੱਗੇ ਡੀਜੀਪੀ ਅਹੁਦੇ ਬਾਰੇ ਕੀ ਫੈਸਲਾ ਆਵੇਗਾ। ਅਨਿਰੁੱਧ ਤਿਵਾੜੀ ਨੇ ਵਿਨੀ ਮਹਾਜਨ ਦੀ ਥਾਂ ਲਈ ਹੈ ਜੋ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਪਤਨੀ ਹੈ।

Related posts

Leave a Reply