ਕੋਵਿਡ ਟੈਸਟਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ
• ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੰਤਰੀਆਂ ਨੂੰ ਹਸਪਤਾਲਾਂ ਦੇ ਦੌਰੇ ਕਰਨ ਲਈ ਕਿਹਾ, ਮੁੱਖ ਮੰਤਰੀ ਖੁਦ ਵੀ ਜਲਦ ਦੌਰਾ ਕਰਨਗੇ
ਚੰਡੀਗੜ•, 5 ਸਤੰਬਰ
ਕੋਵਿਡ ਟੈਸਟਾਂ ਕਰਵਾਉਣ ਲਈ ਉਤਸ਼ਾਹਤ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਗਰੀਬਾਂ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਮੁਫਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਕੀਤਾ ਜਿਹੜੇ ਆਪਣੀ ਰੋਜ਼ਾਨਾ ਦੀ ਦਿਹਾੜੀ ਖੁੰਝ ਜਾਣ ਦੇ ਡਰੋਂ ਟੈਸਟ ਕਰਵਾਉਣ ਤੋਂ ਟਾਲਾ ਵੱਟ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਖਾਣੇ ਦੇ ਪੈਕੇਟਾਂ ਦੀ ਵੰਡ ਗਰੀਬਾਂ ਪਰਿਵਾਰਾਂ ਨੂੰ ਜਲਦੀ ਟੈਸਟ ਕਰਵਾਉਣ ਲਈ ਉਤਸ਼ਾਹਤ ਕਰੇਗੀ ਜਿਹੜੀ ਕਿ ਇਸ ਮਹਾਂਮਾਰੀ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਨਾਲ ਹੀ ਪੰਜਾਬ ਵਿੱਚ ਵਧਦੀ ਮੌਤ ਦਰ ‘ਤੇ ਵੀ ਰੋਕ ਲੱਗੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਤੋਂ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ ਜਿਹੜਾ ਕਿ ਝੂਠੇ ਪ੍ਰਚਾਰ ਕਰਕੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ•ਆਂ ਵਿੱਚੋਂ ਇਕ ਹੈ। ਉਨ•ਾਂ ਬਾਕੀ ਜ਼ਿਲਿ•ਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਘਰੇਲੂ ਏਕਾਂਤਵਾਸ ਉਤੇ ਗਏ ਗਰੀਬ ਕੋਵਿਡ ਮਰੀਜ਼ਾਂ ਨੂੰ ਇਸੇ ਤਰ•ਾਂ ਮੁਫਤ ਖਾਣੇ ਦੇ ਪੈਕੇਟ ਵੰਡਣ ਦਾ ਪ੍ਰਬੰਧ ਕਰਨ ਤਾਂ ਜੋ ਉਨ•ਾਂ ਨੂੰ ਜਲਦੀ ਟੈਸਟ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਉਨ•ਾਂ ਨੂੰ ਏਕਾਂਤਵਾਸ ਦੌਰਾਨ ਆਪਣੀ ਰੋਜ਼ੀ ਰੋਟੀ ਖੁੱਸਣ ਦਾ ਡਰ ਨਾ ਸਤਾਵੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਸੁਝਾਅ ਸਵਿਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲਾ ਕਾਂਗਰਸ ਕਮੇਟੀਆਂ ਤੇ ਸਥਾਨਕ ਵਿਧਾਇਕ ਇਹ ਪੈਕੇਟ ਵੰਡਣ ਵਿੱਚ ਜ਼ਿਲਾ ਪ੍ਰਸ਼ਾਸਨ ਦੀ ਮੱਦਦ ਕਰਨਗੇ। ਮੁੱਖ ਮੰਤਰੀ ਨੇ ਇਹ ਗੱਲ ਮੰਤਰੀਆਂ ਤੇ ਵਿਧਾਇਕਾਂ ਸਣੇ ਚੁਣੇ ਹੋਏ ਨੁਮਾਇੰਦਿਆਂ ਤੇ ਸੀਨੀਅਰ ਅਫਸਰਾਂ ਨਾਲ ਵਰਚੁਅਲ (ਵੀਡਿਓ ਕਾਨਫਰੰਸ) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਪਿੰਡਾਂ ਵਿੱਚ ਕੋਵਿਡ ਬਾਰੇ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਨੂੰ ਨੱਥ ਪਾਉਣ ਲਈ ਯੋਜਨਾ ਬਣਾਉਣ ਵਾਸਤੇ ਇਹ ਆਪਣੀ ਕਿਸਮ ਦੀ ਪਹਿਲੀ ਮੀਟਿੰਗ ਸੀ।
ਇਹ ਮਹਿਸੂਸ ਕਰਦਿਆਂ ਕਿ ਲੋਕ ਹਸਪਤਾਲਾਂ ਵਿੱਚ ਭਰਤੀ ਹੋਣ ਤੋਂ ਡਰਦੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਇਸ ਡਰ ਦਾ ਮੁਕਾਬਲਾ ਕਰਨ ਲਈ ਘਰੇਲੂ ਏਕਾਂਤਵਾਸ ਨੂੰ ਉਤਸ਼ਾਹਤ ਕਰ ਰਹੀ ਹੈ ਅਤੇ ਇਹ ਵੀ ਫੈਸਲਾ ਕੀਤਾ ਹੈ ਕਿ ਵਿਤਕਰੇਬਾਜ਼ੀ ਤੋਂ ਬਚਾਉਣ ਲਈ ਕੋਵਿਡ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਵੀ ਉਤਾਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪਣੇ ਸਬੰਧਤ ਜ਼ਿਲਿ••ਆਂ ਦੇ ਹਸਪਤਾਲਾਂ ਦਾ ਦੌਰਾ ਕਰਨ ਲਈ ਕਿਹਾ ਅਤੇ ਇਹ ਵੀ ਅਪੀਲ ਕੀਤੀ ਕਿ ਉਹ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਹਾਂਮਾਰੀ ਨਾਲ ਲੜਨ ਲਈ ਵਧੇਰੇ ਸਰਗਰਮੀ ਨਾਲ ਯਤਨਸ਼ੀਲ ਹੋਣ ਲਈ ਉਤਸ਼ਾਹਤ ਕਰਨ। ਉਨ••ਾਂ ਕਿਹਾ ਕਿ ਉਹ ਖ਼ੁਦ ਵੀ ਜਲਦੀ ਹੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਹਸਪਤਾਲ ਦਾ ਦੌਰਾ ਕਰਨ ਲਈ ਜਾਣਗੇ।
ਉਨ••ਾਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀਆਂ ਦਾ ਕੋਵਿਡ ਵਿਰੁੱਧ ਲੜਾਈ ਵਿੱਚ ਉਨ••ਾਂ ਦੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਸ਼ਾਨਦਾਰ ਕੰਮ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਮੰਤਰੀਆਂ ਨੂੰ ਆਪੋ-ਆਪਣੇ ਵਿਭਾਗਾਂ ਦੀਆਂ ਟੀਮਾਂ ਅਤੇ ਸਟਾਫ ਮੈਂਬਰਾਂ ਨੂੰ ਉਨ••ਾਂ (ਮੁੱਖ ਮੰਤਰੀ) ਦੀਆਂ ਸ਼ੁਭ ਇੱਛਾਵਾਂ ਭੇਜਣ ਲਈ ਕਿਹਾ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਨਹੀਂ ਜਾਣਦਾ ਕਿ ਮਹਾਂਮਾਰੀ ਕਦੋਂ ਖਤਮ ਹੋਵਗੀ ਅਤੇ ਕੋਵਿਡ ਵਿਰੁੱਧ ਮੁਸ਼ਕਲ ਤੇ ਲੰਬੀ ਲੜਾਈ ਲੜਨ ਲਈ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ••ਾਂ ਵਿਸ਼ਵਾਸ ਦਿਵਾਇਆ ਕਿ ਵਿੱਤੀ ਸੰਕਟ ਦੇ ਬਾਵਜੂਦ ਉਨ••ਾਂ ਦੀ ਸਰਕਾਰ ਵੱਲੋਂ ਰਾਜ ਵਿਚ ਕੋਵਿਡ ਮਹਾਂਮਾਰੀ ਨਾਲ ਲੜਨ ਲਈ ਸਾਰੇ ਲੋੜੀਂਦੇ ਫੰਡ ਉਪਲੱਬਧ ਕਰਵਾਏ ਜਾਣਗੇ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp