LATEST: ਗੋਲਗੱਪੇ ਵੇਚਣ ਵਾਲੇ ਨੌਜਵਾਨ ਲੜਕੇ ਦੀ ਹਿੰਮਤ ਤੋਂ ਪ੍ਰਭਾਵਿਤ ਹੁੰਦਿਆਂ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ : READ MORE::

ਗੋਲਗੱਪੇ ਵੇਚਣ ਵਾਲੇ ਨੌਜਵਾਨ ਲੜਕੇ ਦੀ ਹਿੰਮਤ ਤੋਂ ਪ੍ਰਭਾਵਿਤ ਹੁੰਦਿਆਂ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ

ਚੰਡੀਗੜ•, 11 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਹੈ ਜਿਸ ਦੀ ਰੋਜ਼ੀ-ਰੋਟੀ ਕਮਾਉਣ ਲਈ ਸੜਕ ਕਿਨਾਰੇ ਗੋਲਗੱਪੇ ਵੇਚਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਹਜ਼ਾਰਾਂ ਲੋਕਾਂ ਦੇ ਦਿਲ ਨੂੰ ਛੂਹਿਆ ਹੈ।
ਇਹ ਨੌਜਵਾਨ ਇਕ ਵਿਅਕਤੀ ਪਾਸੋਂ ਪੈਸੇ ਲੈਣ ਦੀ ਕੀਤੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੰਦਾ ਹੈ ਕਿ ਉਹ ਸਿਰਫ ਹੱਥੀਂ ਮਿਹਨਤ ਕਰਕੇ ਹੀ ਪੈਸਾ ਕਮਾਉਣਾ ਚਾਹੁੰਦਾ ਹੈ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਇਕ ਸਵਾਲਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਨੇ ਵੀ ਇਸ ਵੀਡੀਓ ਨੂੰ ਵੀ ਦੇਖਿਆ ਹੈ ਜੋ ‘ਪੰਜਾਬੀਅਤ’ ਦੇ ਜਜ਼ਬੇ ਨੂੰ ਪ੍ਰਗਟਾਉਂਦੀ ਹੈ। ਉਨ•ਾਂ ਨੇ ਵਿਅਕਤੀ ਵੱਲੋਂ ਦਿੱਤੇ ਸੁਝਾਅ ਕਿ ਸੂਬਾ ਸਰਕਾਰ ਵੱਲੋਂ ਇਸ ਲੜਕੇ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ, ਨਾਲ ਸਹਿਮਤੀ ਪ੍ਰਗਟਾਉਂਦਿਆਂ ਤੁਰੰਤ ਪੰਜ ਲੱਖ ਰੁਪਏ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਰਕਮ ‘ਫਿਕਸਡ ਡਿਪਾਜ਼ਿਟ (ਐਫ.ਡੀ.) ਵਿੱਚ ਨਿਵੇਸ਼ ਕਰਨ ਲਈ ਕਹਿਣਗੇ ਅਤੇ ਇਸ ਦੇ ਵਿਆਜ ਨੂੰ ਇਸ ਲੜਕੇ ਦੀ ਸਿੱਖਿਆ ਲਈ ਵਰਤਿਆ ਜਾਵੇਗਾ। ਉਨ•ਾਂ ਕਿਹਾ,”ਮੈਂ ਇਸ ਨੌਜਵਾਨ ਲੜਕੇ ਦੀ ਹਿੰਮਤ ਤੋਂ ਬਹੁਤ ਪ੍ਰਭਾਵਿਤ ਹੋਇਆ ਹੈ।”
—–

Related posts

Leave a Reply