ਜ਼ਿਲਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਫੁਲ ਡਰੈਸ ਰਿਹਰਸਲ ਕਰਵਾਈ


15 ਅਗਸਤ ਨੂੰ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਲਹਿਰਾਉਣਗੇ ਕੌਮੀ ਤਿਰੰਗਾ


ਜ਼ਿਲਾ ਪੱਧਰੀ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ,13 ਅਗਸਤ (ਅਸ਼ਵਨੀ) :15 ਅਗਸਤ ਨੂੰ ਮਨਾਏ  ਜਾ ਰਹੇ 74ਵੇਂ ਆਜ਼ਾਦੀ ਦਿਵਸ ਦੇ ਜ਼ਿਲਾ ਪੱਧਰੀ ਸਮਾਰੋਹ ਸਬੰਧੀ  ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ,ਇਸ ਮੌਕੇ ਉਨਾਂ ਦੇ ਨਾਲ ਐਸ.ਐਸ.ਪੀ. ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਵੀ ਮੌਜੂਦ ਸਨ।
                ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 ਅਗਸਤ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ‘ਤੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
                   ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਇਸ ਵਾਰ ਆਜ਼ਾਦੀ ਦਿਵਸ ਵਿਚ ਸਕੂਲੀ ਬੱਚੇ ਸ਼ਿਰਕਤ ਨਹੀਂ ਕਰਨਗੇ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ,ਉਨਾਂ ਅੱਗੇ ਦੱਸਿਆ ਕਿ ਇਸ ਵਾਰ ਜ਼ਿਲਾ ਪ੍ਰਸ਼ਾਸਨ ਵਲੋਂ ਦੇਸ਼ ਦੀ ਖਾਤਰ ਸਹੀਦ ਹੋਏ ਸੂਰਬੀਰਾਂ ਨੂੰ ਸਿਜਦਾ ਕਰਨ ਲਈ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਟੇਡੀਅਮ ਵਿਚ ਐਂਟਰੀ ਕਰਨ ਵਾਲੇ ਮੁੱਖ ਦਰਵਾਜ਼ੇ ਤੋਂ ਪਹਿਲਾਂ ‘ਸ਼ਹੀਦੀ ਗੈਲਰੀ’ ਬਣਾਈ ਜਾਵੇਗੀ, ਜਿਸ ਵਿਚ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਅਤੇ ਮੁੱਖ ਮਹਿਮਾਨ ਸਮੇਤ ਸਮਾਗਮ ਵਿਚ ਪੁਹੰਚਣ ਵਾਲੀਆਂ ਸਾਰੀਆਂ ਹਸਤੀਆਂ/ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ  ਫੁੱਲ ਅਰਪਨ ਕੀਤੇ ਜਾਣਗੇ।
                        ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੇ ਦੇ ਸਮੁੱਚੇ ਸਮਾਗਮ ਨੂੰ ਡਿਪਟੀ ਕਮਿਸ਼ਨਰ ਫੇਸਬੁੱਕ ਪੇਜ਼’ਤੇ ਲਾਈਵ ਕੀਤਾ ਜਾਵੇਗਾ, ਤਾਂ ਜੋ ਜ਼ਿਲਾ ਵਾਸੀ ਘਰ ਬੈਠੇ ਵੀ ਅਜ਼ਾਦੀ ਦਿਹਾੜੇ ਦਾ ਸਮਾਗਮ ਵੇਖ ਸਕਣ,ਉਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ  ਸ਼ਹਿਰ ਦੇ ਮੁੱਖ ਚੋਂਕ ਜਿਵੇਂ ਭਗਵਾਨ ਪਰਸ਼ੂਰਾਮ ਚੌਂਕ ਤੇ ਜਹਾਜ਼ ਚੌਂਕ ਵਿਖੇ ਵੀ ਸ਼ਹੀਦਾਂ ਨੂੰ ਯਾਦ ਕਰਨ ਲਈ ‘ਸ਼ਹੀਦਾਂ ਦੀਆਂ ਤਸਵੀਰਾਂ’ ਲਗਾਈਆਂ ਜਾਣਗੀਆਂ,ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖੇਡ ਸਟੇਡੀਅਮ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਮੀਟਿੰਗ  ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ ‘ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ

Related posts

Leave a Reply