( ਵੱਖ-ਵੱਖ ਥਾਂਵਾਂ ਨੋਟੀਫਿਕੇਸ਼ਨ ਦੀ ਕਾਪੀਆਂ ਸਾੜਦੇ ਹੋਏ ਮੁਲਾਜਮ)
ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਰੂਪ ਧਾਰਨ ਕਰ ਸਕਦਾ :ਕਰਮਜੀਤ ਸਿੰਘ
ਸਰਕਾਰ ਇਸੇ ਤਰਾਂ ਹਮੇਸ਼ਾ ਮੂਲਾਜਮਾਂ ਦੇ ਅੱਖੀਂ ਘੱਟਾ ਪਾਉਣ ਵਾਲੀ ਗੱਲ ਕਰਦੀ ਰਹੀ : ਸੰਜੀਵ ਧੂਤ
ਗੜ੍ਹਦੀਵਾਲਾ 3 ਸਤੰਬਰ (ਚੌਧਰੀ /ਪ੍ਰਦੀਪ ਸ਼ਰਮਾ ) : ਐਨ ਪੀ ਐਸ ਈ ਯੂ ਦੇ ਸਾਂਝੇ ਪਲੇਟਫਾਰਮ ਦੇ ਸੱਦੇ ਤੇ ਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ ਪੀ ਐਫ ਈ ਯੂ ਸਾਂਝੇ ਤੌਰ ਤੇ ਉਲੀਕੇ ਨੋਟੀਫਿਕੇਸ਼ਨ ਸਾੜਨ ਦੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ। ਯਾਦ ਰਹੇ ਕਿ ਇੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਬੰਦ ਕਰਕੇ ਐਨ ਪੀ ਐਸ ਲਾਗੂ ਕਰ ਦਿੱਤੀ ਗਈ ਸੀ। ਇਸ ਤਹਿਤ ਹੁਣ ਇਸਦੇ ਮਾਰੂ ਪ੍ਰਭਾਵ ਸਾਹਮਣੇ ਆਉਣ ਲੱਗੇ ਹਨ। ਜੋ ਵੀ ਸਾਥੀ ਇਸ ਨਵੀਂ ਪੈਨਸ਼ਨ ਵਿਵਸਥਾ ਅਧੀਨ ਰਿਟਾਇਰ ਹੋਏ ਹਨ ਬਹੁਤ ਹੀ ਨਿਗੁਣੀਆਂ ਪੈਨਸ਼ਨ ਨਾਲ ਗੁਜਾਰਾ ਕਰ ਰਹੇ ਹਨ। ਉਕਤ ਜੱਥੇਬੰਦੀਆਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਾਉਣ ਲਈ ਜੱਦੋ ਜਹਿਦ ਕੀਤੀ ਰਹੀ ਹੈ।
ਜੱਥੇਬੰਦੀਆਂ ਦੇ ਸੰਘਰਸ਼ ਸਦਕਾ ਪੁਰਾਣੀ ਪੈੰਨਸ਼ਨ ਦੀ ਬਹਾਲੀ ਲਈ 10 ਮਾਰਚ 2019 ਨੂੰ ਪੰਜਾਬ ਸਰਕਾਰ ਨੇ ਰਿਵੀਊ ਕਮੇਟੀ ਗਠਨ ਕਰਦਿਆਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਜਿਸਦੀ ਕਾਰਗੁਜ਼ਾਰੀ ਹੁਣ ਤੱਕ ਸਿਫਰ ਰਹੀ। ਹਵਾ ਵਿੱਚ ਬਣੀ ਇਸ ਕਮੇਟੀ ਦੀ ਨਾ ਤਾਂ ਜੱਥੇਬੰਦੀਆਂ ਨਾਲ ਕੋਈ ਮੀਟਿੰਗ ਹੋਈ ਨਾ ਹੀ ਕੋਈ ਦਫਤਰ ਅਲਾਟ ਹੋਇਆ। ਇਸਨੂੰ ਜੱਥੇਬੰਦੀਆਂ ਨੇ ਮੁਲਾਜਮਾਂ ਦੇ ਅੱਖੀਂ ਘੱਟਾ ਪਾਉਣ ਲਈ ਖਾਨਾਪੂਰਤੀ ਗਰਦਾਨਿਆ ਗਿਆ।ਪਹਿਲਾਂ ਤਾਂ ਦੋਵੇਂ ਜੱਥੇਬੰਦੀਆਂ ਨੇ ਸਾਂਝੇ ਤੌਰ ਤੇ ਇਸ ਸੰਘਰਸ਼ ਨੂੰ ਲੜਨ ਲਈ ਸਾਂਝਾ ਪਲੇਟਫਾਰਮ ਐਨ ਪੀ ਐਸ ਈ ਯੂ ਬਣਾਇਆ ਜਿਸਨੇ ਮੁਲਾਜ਼ਮ ਵਰਗ ਵਿੱਚ ਨਵਾਂ ਜੋਸ਼ ਭਰਿਆ।ਅੱਜ ਐਨ ਪੀ ਐਸ ਈ ਯੂ ਦੇ ਝੰਡੇ ਹੇਠ ਦੋਵੇਂ ਜੱਥੇਬੰਦੀਆਂ ਨੇ ਸਾਂਝਾ ਐਕਸ਼ਨ ਕਰਦਿਆਂ ਪੰਜਾਬ ਭਰ ਦੇ ਹਰ ਬਲਾਕ ਵਿੱਚ ਉਕਤ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੰਜੀਵ ਧੂਤ ਤਿਲਕ ਰਾਜ ਸਚਿਨ ਅਤੇ ਜਗਵਿੰਦਰ ਸਿੰਘ ਨੇ ਦੱਸਿਆ ਕਿ ਇਹ ਐਕਸ਼ਨ ਐਨ ਪੀ ਐਸ ਯੂ ਦਾ ਪਹਿਲਾ ਐਕਸ਼ਨ ਹੈ।ਇਹ ਸਰਕਾਰ ਨੂੰ ਸੁਚੇਤ ਕਰਨ ਲਈ ਹੈ। ਜੇਜਾਂ ਟਾਲ ਮਟੋਲ ਵਾਲੀ ਗੱਲ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਇੱਕ ਜਲੌਅ ਦਾ ਰੂਪ ਧਾਰਨ ਕਰ ਸਕਦਾ ਹੈ। ਇਸ ਲਈ ਸਰਕਾਰ ਖੁਦ ਜੁੰਮੇਵਾਰ ਹੋਵੇਗੀ।ਜਿਲਾ ਆਗੂ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਦੇ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਮੰਦਹਾਲੀ ਵਿੱਚੋਂ ਗੁਜਰ ਰਹੀ ਹੈ ਜੇ ਸਰਕਾਰ ਐਨ ਪੀ ਐਸ ਖਾਤਿਆਂ ਵਿੱਚ ਪਿਆ ਸਰਕਾਰੀ ਮੁਲਾਜ਼ਮਾਂ ਦੇ ਪੈਸੇ ਨੂੰ ਜੀ ਪੀ ਐਫ ਵਿੱਚ ਬਦਲ ਕੇ ਪੁਰਾਣੀ ਪੈਨਸ਼ਨ ਲਾਗੂ ਕਰੇ ਤਾਂ ਸਰਕਾਰ ਇਹ ਪੈਸਾ ਜੋ ਕਿ ਹਜਾਰਾਂ ਕਰੋੜ ਹੈ ਵਰਤੋਂ ਵਿੱਚ ਲਿਆ ਸਕਦੀ ਹੈ।
ਇਸ ਸਾਫ ਤੇ ਸਪੱਸ਼ਟ ਪ੍ਰਪੋਜਲ ਨੂੰ ਤੁਰੰਤ ਮੰਨ ਲਿਆ ਜਾਣਾ ਚਾਹੀਦਾ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਰੂਪ ਧਾਰਨ ਕਰ ਸਕਦਾ ਹੈ।ਇਸ ਮੁਹਿੰਮ ਨੂੰ ਮਿਲੇ ਹੁੰਗਾਰੇ ਨਾਲ ਹੋਰ ਆਗੂ ਸ੍ਰੀ ਅਨਿਲ ਕੁਮਾਰ ਦੀਪਕ ਕੌਂਡਲ,ਪ੍ਰਿੰਸ ਕੁਮਾਰ,ਸਰਤਾਜ ਸਿੰਘ,ਬਹਾਦਰ ਸਿੰਘ ਲਖਵੀਰ ਸਿੰਘ,ਗੁਰਮੁੱਖ ਸਿੰਘ ਬਲਾਲਾ,ਗੁਰਪ੍ਰੀਤ ਸਿੰਘ,ਜਗਦੀਪ ਸਿੰਘ ਗੋਂਦਪੁਰ,ਹਰਪਿੰਦਰ ਸਿੰਘ,ਮਨਜਿੰਦਰ ਸਿੰਘ, ਅਨਿਲ ਦੇ ਹੌਸਲੇ ਬੁਲੰਦ ਹਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਹੋਣ ਤੱਕ ਲੜਦੇ ਰਹਿਣ ਦੇ ਪ੍ਰਤੀਕਰਮ ਦਿੱਤੇ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp