COVID-19: ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਕੋਰੋਨਾ ਟੈਸਟ ਲਾਜ਼ਮੀ ਕਰਾਰ

ਅੰਮ੍ਰਿਤਸਰ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ  ਨੇ ਬਿਨਾਂ ਮਾਸਕ ਦੇ ਬਾਹਰ ਘੁੰਮਣ ਵਾਲੇ ਲੋਕਾਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ, ਵਿਭਾਗ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਕੋਰੋਨਾ ਟੈਸਟ ਲਾਜ਼ਮੀ ਕਰਾਰ ਦਿੱਤਾ ਹੈ, ਉਥੇ ਸਕੂਲਾਂ ਨੂੰ ਵੀ ਉਕਤ ਟੈਸਟ ਕਰਵਾਉਣ ਤੋਂ ਬਾਅਦ ਪ੍ਰਕਿਰਿਆ ਮੁਕੰਮਲ ਹੋਣ ਦਾ ਪ੍ਰਮਾਣ ਪੱਤਰ ਸਿਹਤ ਵਿਭਾਗ ਨੂੰ ਜਮ੍ਹਾ ਕਰਨਾ ਪਵੇਗਾ। . ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮਹਾਂਮਾਰੀ ਐਕਟ ਅਧੀਨ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਸਕੂਲ ਵਿਰੁੱਧ ਕਾਰਵਾਈ ਕੀਤੀ ਜਾਏਗੀ।

Related posts

Leave a Reply