ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਸਭ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਓਨਾ ਦੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਚੰਡੀਗੜ੍ਹ (CDT NEWS):

ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਰੋਨਾ ਟੈਸਟ ਰਿਪੋਰਟ ਪੌਜ਼ੇਟਿਵ ਆਉਣ ਤੋਂ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਪੂਰੀ ਕੈਬਿਨਟ ਦਾ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਤ੍ਰਿਪਤ ਬਾਜਵਾ ਨੇ ਮੰਤਰੀਆਂ ਦੇ ਨਾਲ ਮੁਲਾਕਾਤ ਹੋਈ ਸੀ। ਸਿਰਫ਼ ਇੰਨਾ ਹੀ ਨਹੀਂ ਤ੍ਰਿਪਤ ਰਜਿੰਦਰ ਬਾਜਵਾ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ, ਫ਼ਿਲਹਾਲ ਰਿਪੋਰਟ ਦਾ ਇੰਤਜ਼ਾਰ ਹੈ।


ਇਸ ਦੇ ਨਾਲ ਹੀ ਹੋਰ ਕੈਬਨਿਟ ਮੰਤਰੀਆਂ ਸਮੇਤ ਕੈਪਟਨ ਅਮਰਿੰਦਰ ਸਿੰਘ ਨੇ ਜਿੰਨਾਂ ਅਧਿਕਾਰੀਆਂ ਦੇ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗ ਕੀਤੀ ਸੀ ਉਨ੍ਹਾਂ ਸਭ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਕੈਪਟਨ ਅਤੇ ਹੋਰ ਮੰਤਰੀਆਂ ਦੇ ਸੰਪਰਕ ਵਿੱਚ ਆਏ ਸਾਰੇ ਅਧਿਕਾਰੀਆਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ।



ਉਧਰ ਤ੍ਰਿਪਤ ਬਾਜਵਾ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਹੈ। ਤ੍ਰਿਪਤ ਬਾਜਵਾ ਦੀ ਉਮਰ 77 ਸਾਲ ਹੈ ਇਸ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਖ਼ਾਸ ਨਿਗਰਾਨੀ ਵਿੱਚ ਰੱਖਿਆ ਹੋਇਆ ਹੈ।ਦੱਸ ਦਈਏ ਕਿ 10 ਜੁਲਾਈ ਨੂੰ ਪੰਜਾਬ ਪੰਚਾਇਤ ਵਿਭਾਗ ਦੇ ਡਾਇਰੈਕਟਰ ਦਾ ਕੋਰੋਨਾ ਟੈਸਟ ਪੋਜ਼ੇਟਿਵ ਆਇਆ ਸੀ, ਸਰਕਾਰੀ ਕੰਮ ਕਾਜ ਦੇ ਸਿਲਸਿਲੇ ਵਿੱਚ ਬਾਜਵਾ ਦੀ ਡਾਇਰੈਕਟਰ ਦੇ ਨਾਲ ਕਈ ਵਾਰ ਮੁਲਾਕਾਤ ਹੋਈ ਸੀ।

Related posts

Leave a Reply